ਅੰਮ੍ਰਿਤਸਰ-ਵਿਦੇਸ਼ਾਂ 'ਚ ਸਿੱਖਾਂ ਦੀ ਵਧਦੀ ਹੋਈ ਗਿਣਤੀ ਨੂੰ ਧਿਆਨ 'ਚ ਰੱਖਦੇ ਹੋਏ ਹੁਣ ਕੈਨੇਡਾ 'ਚ ਵੀ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਜਾਣਗੇ ਅਤੇ ਇਹ ਪਾਵਨ ਸਰੂਪ ਸਿੱਖ ਸੰਗਤਾਂ ਨੂੰ ਆਸਾਨੀ ਨਾਲ ਮੁਹੱਈਆ ਹੋ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ 'ਸਤਨਾਮ ਐਜੂਕੇਸ਼ਨ ਟਰੱਸਟ ਬੀ. ਸੀ.' 'ਚ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਕਰੇਗੀ।
ਜ਼ਿਕਰਯੋਗ ਹੈ ਕਿ ਪਾਵਨ ਸਰੂਪਾਂ ਨੂੰ ਅਮਰੀਕਾ ਅਤੇ ਕੈਨੇਡਾ 'ਚ ਪ੍ਰਕਾਸ਼ਿਤ ਕਰਾਉਣ ਦੀ ਮੰਗ ਕਾਫੀ ਦੇਰ ਤੋਂ ਕੀਤੀ ਜਾ ਰਹੀ ਸੀ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਸ ਸੰਬੰਧੀ ਪਟੀਸ਼ਨ ਵੀ ਦਾਇਰ ਹੋਈ ਸੀ। ਸ਼੍ਰੋਮਣੀ ਕਮੇਟੀ ਨੇ ਪਾਵਨ ਸਰੂਪਾਂ ਨੂੰ ਪ੍ਰਕਾਸ਼ਿਤ ਕਰਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦੀ ਦੇਖ-ਰੇਖ ਹੇਠ ਇਸ ਕੰਮ ਨੂੰ ਸਿਰੇ ਚਾੜ੍ਹਿਆ ਜਾਵੇਗਾ।
ਅਕਾਲੀਆਂ ਨੇ ਕਾਂਗਰਸੀ ਨੇਤਾ ਨੂੰ ਮਾਰੀਆਂ ਠਾਹ-ਠਾਹ ਗੋਲੀਆਂ!
NEXT STORY