ਮੁੱਦਕੀ, (ਹੈਪੀ)— ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪਿੰਡ ਗਿੱਲ ਇਕਾਈ ਦੀ ਮੀਟਿੰਗ ਇਕਾਈ ਦੇ ਪ੍ਰਧਾਨ ਪ੍ਰੀਤਮ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੀਤ ਪ੍ਰਧਾਨ ਗੁਰਮੇਲ ਸਿੰਘ ਦਿਓਲ, ਬਲਕਰਨ ਸਿੰਘ, ਤਾਰਾ ਸਿੰਘ, ਧਰਮਲ ਸਿੰਘ, ਜਗਦੀਪ ਸਿੰਘ, ਨਾਇਬ ਸਿੰਘ, ਮੇਜਰ ਸਿੰਘ ਗਿੱਲ, ਅਜਾਇਬ ਸਿੰਘ ਗਿੱਲ, ਗੁਰਚਰਨ ਸਿੰਘ, ਜਗਸੀਰ ਸਿੰਘ, ਹਰਬੰਸ ਸਿੰਘ, ਸਰਪੰਚ ਗੁਰਨਾਮ ਸਿੰਘ, ਜਲੌਰ ਸਿੰਘ ਪੰਚ, ਬਲਵਿੰਦਰ ਸਿੰਘ ਗਿੱਲ ਤੇ ਗੁਰਮੇਲ ਸਿੰਘ ਕਲੇਰ ਆਦਿ ਆਗੂਆਂ ਅਤੇ ਕਿਸਾਨਾਂ ਨੇ ਭਾਗ ਲਿਆ।
ਮੀਟਿੰਗ 'ਚ ਫੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਜ਼ਮੀਨਾਂ 'ਤੇ ਲਾਏ ਗਏ ਮਾਮਲੇ ਦਾ ਕਿਸਾਨ ਯੂਨੀਅਨ ਬਾਈਕਾਟ ਕਰਦੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਤਾਂ ਪਹਿਲਾਂ ਹੀ ਘਾਟੇ ਵਿਚ ਚੱਲ ਰਹੀ ਹੈ ਤੇ ਉੱਪਰੋਂ ਸਰਕਾਰ ਕਿਸਾਨ ਮਾਰੂ ਫੈਸਲੇ ਲਾਗੂ ਕਰੀ ਜਾ ਰਹੀ ਹੈ। ਆਗੂਆਂ ਨੇ ਕੇਂਦਰ ਸਰਕਾਰ ਦੇ ਭੌਂ ਪ੍ਰਾਪਤੀ ਬਿੱਲ ਦਾ ਵੀ ਜ਼ੋਰਦਾਰ ਵਿਰੋਧ ਕੀਤਾ ਅਤੇ ਕਿਹਾ ਕਿ ਕਿਸਾਨ ਜਥੇਬੰਦੀ ਕਿਸੇ ਵੀ ਕੀਮਤ 'ਤੇ ਇਸ ਕਾਲੇ ਕਾਨੂੰਨ ਨੂੰ ਲਾਗੂ ਨਹੀਂ ਹੋਣ ਦੇਵੇਗੀ। ਆਗੂਆਂ ਵਲੋਂ ਕਿਸਾਨੀ ਨਾਲ ਸੰਬੰਧਤ ਹੋਰ ਮਸਲੇ ਵੀ ਵਿਚਾਰੇ ਗਏ।
ਹੈਰਾਨੀਜਨਕ : ਮ੍ਰਿਤਕ ਐੱਨ. ਆਰ. ਆਈ. ਨੂੰ ਮਿਲਿਆ ਇਤਿਹਾਸ ਦਾ ਸਭ ਤੋਂ ਵੱਡਾ ਮੁਆਵਜ਼ਾ
NEXT STORY