ਨਾਭਾ ( ਪੁਰੀ) - ਸੰਗਰੂਰ ਲੋਕ ਸਭਾ ਸੀਟ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਨਾਭਾ ਦੇ ਹੀਰਾ ਮਹਿਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਪੂਰੇ ਜੋਸ਼ੋ ਖਰੋਸ਼ ਨਾਲ ਲੜੇਗੀ। ਦਿੱਲੀ ਵਾਂਗ ਆਮ ਲੋਕਾਂ ਦੇ ਸਹਿਯੋਗ ਨਾਲ ਸਪੱਸ਼ਟ ਬਹੁਮਤ ਵਾਲੀ ਸਰਕਾਰ ਬਣਾ ਕੇ ਲੋਕਾਂ ਨੂੰ ਸੂਬੇ ਅੰਦਰ ਹੋ ਰਹੀ ਲੁੱਟ ਖਸੁੱਟ ਅਤੇ ਭ੍ਰਿਸ਼ਟਾਚਾਰ ਤੋਂ ਛੁਟਕਾਰਾ ਦਿਵਾਏਗੀ।
ਭਗਵੰਤ ਮਾਨ ਨੇ ਕਿਹਾ ਕਿ ਜਿਵੇਂ ਦਿੱਲੀ 'ਚ ਆਮ ਆਦਮੀ ਦੀ ਸਰਕਾਰ ਬਣੀ ਹੈ, ਉਸੇ ਤਰ੍ਹਾਂ ਪੰਜਾਬ 'ਚ ਵੀ ਆਮ ਆਦਮੀ ਦੀ ਸਰਕਾਰ ਬਣੇਗੀ। ਉਨ੍ਹਾਂ ਅਕਾਲੀ–ਭਾਜਪਾ ਅਤੇ ਕਾਂਗਰਸ ਨੂੰ ਇਕੋ ਥਾਲੀ ਦੇ ਚੱਟੇ-ਬੱਟੇ ਦੱਸਦਿਆਂ ਕਿਹਾ ਕਿ ਹੁਣ ਸੂਬੇ ਦੀ ਜਨਤਾ ਇਨ੍ਹਾਂ ਪਾਰਟੀਆਂ ਦੇ ਲਾਅਰਿਆਂ 'ਚ ਨਹੀ ਆਉਣ ਵਾਲੀ, ਕਿਉਂਕਿ ਸੂਬੇ ਦੇ ਲੋਕ ਇਹ ਸਮਝਦੇ ਹਨ ਕਿ ਇਨ੍ਹਾਂ ਪਾਰਟੀਆਂ ਦਾ ਤਾਂ ਹਾਲ ਹੁਣ 'ਤੂੰ ਉਤਰ ਕਾਟੋ ਮੈਂ ਚੜਾਂ ਵਾਲਾ' ਹੋ ਗਿਆ ਹੈ। ਇਨ੍ਹਾਂ ਨੇ ਜਨਤਾ ਦਾ ਕੁਝ ਨਹੀਂ ਸਵਾਰਨਾ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਚਾਹੁੰਦੀ ਹੈ ਕਿ ਪੰਜਾਬ 'ਚ ਸੱਤਾ ਤੇ ਹੁਣ ਆਮ ਆਦਮੀ ਬੈਠੇ ਕਿਉਂਕਿ ਆਮ ਆਦਮੀ ਹੀ ਸਹੀ 'ਚ ਆਮ ਇਨਸਾਨ ਦੀਆਂ ਮੁਸੀਬਤਾਂ ਅਤੇ ਸਮੱਸਿਆਵਾਂ ਨੂੰ ਸਮਝ ਸਕਦਾ ਹੈ ਅਤੇ ਉਨਾਂ ਦਾ ਹੱਲ ਵੀ ਉਹੀ ਕਰਵਾ ਸਕਦੇ ਹਨ।
ਮੀਂਹ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਖਿੱਚ ਦਿੱਤੀਆਂ ਚਿੰਤਾ ਦੀਆਂ ਲਕੀਰਾਂ
NEXT STORY