ਗੁਰਦਾਸਪੁਰ (ਵਿਨੋਦ, ਸੈਂਡੀ)-ਪੇਪਰ ਦੇ ਕੇ ਆਪਣੇ ਘਰ ਨੂੰ ਜਾ ਰਹੀ ਇਕ ਪੰਜਾਬ ਪੱਧਰ ਦੀ ਨੈੱਟਬਾਲ ਖਿਡਾਰਨ 'ਤੇ ਅਣਪਛਾਤੇ ਨੌਜਵਾਨਾਂ ਵਲੋਂ ਬੀਤੇ ਦਿਨ ਤੇਜ਼ਾਬ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਖਿਡਾਰਨ ਬੁਰੀ ਤਰ੍ਹਾਂ ਝੁਲਸ ਗਈ। ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ। ਆਪਣੀ ਧੀ ਦਾ ਸੜਿਆ ਮੂੰਹ ਦੇਖ ਕੇ ਮਾਂ ਨੇ ਰੋਂਦਿਆਂ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ।
ਜਾਣਕਾਰੀ ਮੁਤਾਬਕ ਸਰਕਾਰੀ ਹਸਪਤਾਲ ਵਿਚ ਪੀੜਤ ਲੜਕੀ ਅਤੇ ਉਸ ਦੇ ਪਰਿਵਾਰ ਨੇ ਦੱਸਿਆ ਕਿ ਬੀਤੇ ਦਿਨ ਪੀੜਤ ਦਾ 12ਵੀਂ ਦਾ ਪੇਪਰ ਸੀ। ਜਦੋਂ ਪੀੜਤਾ ਪੇਪਰ ਦੇ ਕੇ ਘਰ ਵੱਲ ਜਾ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਨੌਵਜਾਨਾਂ ਨੇ ਤੇਜ਼ਾਬ ਨਾਲ ਭਰਿਆ ਡੱਬਾ ਰਾਜਵਿੰਦਰ ਕੌਰ ਪੁੱਤਰੀ ਗੁਰਚਰਨ ਸਿੰਘ ਉੱਪਰ ਸੁੱਟ ਦਿੱਤਾ, ਜਿਸ ਕਾਰਨ ਰਾਜਵਿੰਦਰ ਕੌਰ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਇਸ ਤੋਂ ਬਾਅਦ ਮੁਹੱਲੇ ਦੇ ਲੋਕ ਅਤੇ ਰਾਹਗੀਰ ਇਕੱਠੇ ਹੋ ਗਏ। ਲੜਕੀ ਨੂੰ ਗੰਭੀਰ ਹਾਲਤ 'ਚ ਸਥਾਨਕ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲ ਗੁਰਦਾਸਪੁਰ ਲਈ ਰੈਫਰ ਕਰ ਦਿੱਤਾ ਪਰ ਲੜਕੀ ਦੇ ਪਰਿਵਾਰਕ ਮੈਂਬਰ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਈ ਰਵਾਨਾ ਹੋ ਗਏ।
ਪੀੜਤਾ ਨੇ ਦੱਸਿਆ ਕਿ ਉਹ ਇਸ ਘਟਨਾ ਦੇ ਦੋਸ਼ੀਆਂ ਬਾਰੇ ਕੁਝ ਨਹੀਂ ਜਾਣਦੀ ਕਿਉਂਕਿ ਉਨ੍ਹਾਂ ਨੇ ਆਪਣੇ ਚਿਹਰੇ ਕੱਪੜੇ ਨਾਲ ਢਕੇ ਹੋਏ ਸਨ। ਫਿਲਹਾਲ ਇਸ ਮਾਮਲੇ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।
ਪਤਨੀ ਦਾ ਕਤਲ ਕਰ ਲਾਸ਼ ਵਿਹੜੇ 'ਚ ਦੱਬ 'ਤੀ
NEXT STORY