ਚੰਡੀਗੜ੍ਹ-ਪੰਜਾਬ ਵਿਧਾਨ ਸਭਾ 'ਚ 12 ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਲਈ ਕੈਬਨਿਟ ਦੀ ਮਨਜ਼ੂਰੀ ਮਿਲ ਚੁੱਕੀ ਹੈ। ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਇਸ ਵਾਰ ਪੰਜਾਬ ਦਾ ਬਜਟ ਸੈਸ਼ਨ 12 ਮਾਰਚ ਤੋਂ ਸ਼ੁਰੂ ਹੋ ਕੇ 25 ਮਾਰਚ ਤੱਕ ਚੱਲੇਗਾ ਅਤੇ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ 'ਚ ਇਹ ਫੈਸਲਾ ਲਿਆ ਜਾਵੇਗਾ ਕਿ ਪੰਜਾਬ ਦਾ ਬਜਟ ਕਦੋਂ ਪੇਸ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਜੋ ਲੋਕ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਜ਼ਮੀਨ 'ਤੇ ਰਹਿ ਰਹੇ ਹਨ, ਉਨ੍ਹਾਂ ਨੂੰ ਵੀ ਲੀਗਲ ਕਰਨ ਦੀ ਨੀਤੀ ਤਿਆਰ ਕੀਤੀ ਜਾਵੇਗੀ।
12 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ, 13 ਮਾਰਚ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 14 ਅਤੇ 15 ਨੂੰ ਛੁੱਟੀ ਰਹੇਗੀ
ਪੜ੍ਹਦਾ ਸੀ ਦੇਹਰਾਦੂਨ ਪਰ ਮੌਤ ਕਿਤੇ ਹੋਰ ਈ ਖਿੱਚ ਲੈ ਗਈ (ਵੀਡੀਓ)
NEXT STORY