ਮੋਗਾ (ਆਜ਼ਾਦ)-ਸਰਦਾਰ ਨਗਰ ਮੋਗਾ ਨਿਵਾਸੀ ਰੋਸ਼ਨ ਸਿੰਘ ਵਲੋਂ ਬੀਤੀ ਅੱਧੀ ਰਾਤ ਆਪਣੀ ਪਤਨੀ ਪਾਸੋ ਕੌਰ(50) 'ਤੇ ਜਾਨ ਲੇਵਾ ਹਮਲਾ ਕਰਕੇ ਉਸਨੂੰ ਜਾਨੋ ਮਾਰਨ ਦਾ ਯਤਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਜ਼ਖਮੀ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧ ਵਿਚ ਰਾਜ ਕੌਰ ਪਤਨੀ ਰੌਂਣਕ ਸਿੰਘ ਨਿਵਾਸੀ ਕੋਟਕਪੂਰਾ ਦੇ ਬਿਆਨਾਂ 'ਤੇ ਰੌਸ਼ਨ ਸਿੰਘ ਦੇ ਖਿਲਾਫ਼ ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਸੂਤਰਾਂ ਅਨੁਸਾਰ ਰਾਜ ਕੌਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਬੇਟੀ ਪਾਸੋ ਦਾ ਵਿਆਹ ਕਰੀਬ 25-30 ਸਾਲ ਪਹਿਲਾਂ ਰੌਂਸ਼ਨ ਸਿੰਘ ਨਾਲ ਹੋਇਆ ਸੀ ਜੋ ਕੱਪੜੇ ਵੇਚਣ ਦਾ ਕੰਮ ਕਰਦਾ ਹੈ ਉਸ ਦੇ ਤਿੰਨ ਬੱਚੇ ਹਨ। ਉਹ ਆਪਣੀ ਲੜਕੀ ਨੂੰ ਮਿਲਣ ਲਈ ਮੋਗੇ ਆਈ ਸੀ ਅੱਧੀ ਰਾਤ ਸਮੇਂ ਜਦੋਂ ਉਸ ਨੇ ਆਪਣੀ ਬੇਟੀ ਦੇ ਚੀਕਣ ਵੀ ਆਵਾਜ਼ ਸੁਣੀ ਤਾਂ ਦੇਖਿਆ ਕਿ ਉਸ ਦਾ ਪਤੀ ਤੇਜ਼ਧਾਰ ਕੁਹਾੜੀ ਅਤੇ ਲੱਕੜ ਦੀ ਪੱਟੜੀ ਨਾਲ ਹਮਲਾ ਕਰ ਰਿਹਾ ਹੈ।
ਇਹ ਸਭ ਦੇਖ ਜਦੋਂ ਉਸ ਨੇ ਰੌਲਾ ਪਾਇਆ ਤਾਂ ਆਸਪਾਸ ਦੇ ਲੋਕ ਇਕੱਠੇ ਹੋ ਗਏ। ਜਿਸ ਤੋਂ ਬਾਅਦ ਪਾਸੋ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੈਡੀਕਲ ਕਾਲਜ ਫਰੀਦਕੋਟ ਰੈਫਰ ਕੀਤਾ ਜਿੱਥੋਂ ਡਾਕਟਰਾਂ ਨੇ ਅੰਮ੍ਰਿਤਸਰ ਭੇਜ ਦਿੱਤਾ। ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਪੁਲਸ ਉਸ ਨੂੰ ਕਾਬੂ ਕਰਨ ਲਈ ਛਾਪਾਮਾਰੀ ਕਰ ਰਹੀ ਹੈ।
ਕੀ 31 ਮਾਰਚ ਤੱਕ ਬਦਲ ਜਾਣਗੇ ਬਾਜਵਾ! (ਵੀਡੀਓ)
NEXT STORY