ਜਲੰਧਰ (ਪ੍ਰੀਤ)-ਚੋਰਾਂ ਨੇ ਸ਼ੁੱਕਰਵਾਰ ਦੀ ਰਾਤ120 ਫੁੱਟੀ ਰੋਡ 'ਤੇ ਸਥਿਤ ਪੈਟਰੋਲ ਪੰਪ ਮਾਲਕ ਦੇ ਘਰੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਘਰ ਦੇ ਮਾਲਕ ਸਤਨਾਮ ਸਿੰਘ ਦੀ ਭਤੀਜੀ ਦਾ ਵਿਆਹ ਐਤਵਾਰ ਨੂੰ ਸੀ ਅਤੇ ਘਰ ਦੇ ਸਾਰੇ ਮੈਂਬਰ ਰਾਤ ਨੂੰ ਨੱਚਣ-ਗਾਉਣ ਦੇ ਪ੍ਰੋਗਰਾਮ 'ਚ ਰੁੱਝੇ ਹੋਏ ਸਨ।
ਘਰ ਦੇ ਮਾਲਕ ਸਤਨਾਮ ਸਿੰਘ ਨੇ ਡੀ. ਸੀ. ਨੂੰ ਦੱਸਿਆ ਕਿ ਸ਼ੁੱਕਰਵਾਰ ਰਾਤ ਘਰ 'ਚ ਲੇਡੀਜ਼ ਸੰਗੀਤ ਦਾ ਪ੍ਰੋਗਰਾਮ ਸੀ। ਜਦੋਂ ਘਰ ਦੀ ਪਹਿਲੀ ਮੰਜ਼ਿਲ 'ਤੇ ਕਮਰੇ 'ਚ ਗਏ ਤਾਂ ਕਮਰੇ 'ਚ ਸਾਮਾਨ ਖਿੱਲਰਿਆ ਹੋਇਆ ਸੀ ਅਤੇ ਲੱਖਾਂ ਦੀ ਨਕਦੀ ਅਤੇ ਗਹਿਣੇ ਨਹੀਂ ਸਨ। ਚੋਰ ਘਰ ਦਾ ਸੇਫ ਤੋੜ ਕੇ ਕਰੀਬ 25 ਤੋਲੇ ਸੋਨੇ ਦੇ ਗਹਿਣੇ ਅਤੇ 6.5 ਲੱਖ ਰੁਪਏ ਨਕਦੀ ਸਮੇਤ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ। ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਸ਼ਨਾਂ ਦੇ ਮਾਹੌਲ 'ਚ ਛਾ ਗਿਆ ਮਾਤਮ ਜਦੋਂ...
NEXT STORY