ਜਲੰਧਰ (ਚਾਵਲਾ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ 9 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬਾਰੇ ਆਪਣਾ ਸੁਝਾਅ ਦਿੰਦਿਆਂ ਕਿਹਾ ਕਿ ਉਨ੍ਹਾਂ ਸਾਧਾਂ, ਜਿਹੜੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਮਾਨਤਾ ਨਹੀਂ ਦਿੰਦੇ, ਦੀ ਰਾਏ ਨੂੰ ਬਿਲਕੁਲ ਨਾ ਵਿਚਾਰਿਆ ਜਾਵੇ ਅਤੇ 2003 ਵਾਲਾ ਮੂਲ ਨਾਨਕਸ਼ਾਹੀ ਕੈਲੰਡਰ ਜਿਸ ਨੂੰ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਮਾਨਤਾ ਦੇ ਚੁੱਕੀਆ ਹਨ, ਨੂੰ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ ।
ਸਰਨਾ ਨੇ ਕਿਹਾ ਕਿ ਸਿੱਖ ਪੰਥ ਦੀ ਅੱਡਰੀ ਹੋਂਦ ਦਾ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਵਿਦਵਾਨਾਂ ਦੀ ਰਾਏ ਲੈ ਕੇ ਹੀ ਬਣਾਇਆ ਗਿਆ ਸੀ ਤੇ ਹੁਣ ਉਸ ਨੂੰ ਵਾਰ-ਵਾਰ ਪਾਣੀ ਵਿਚ ਮਧਾਣੀ ਪਾ ਕੇ ਰਿੜਕਣ ਨਾਲ ਕੁਝ ਵੀ ਨਹੀਂ ਨਿਕਲੇਗਾ। ਇਸ ਲਈ ਉਨ੍ਹਾਂ ਸਾਧਾਂ ਦੀ ਰਾਈ ਨੂੰ ਕਿਸੇ ਵੀ ਕੀਮਤ 'ਤੇ ਵਜ਼ਨ ਨਹੀਂ ਦਿੱਤਾ ਜਾਣਾ ਚਾਹੀਦਾ, ਜਿਹੜੇ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲੋਂ ਤੋੜ ਕੇ ਮਨਘੜਤ ਕਹਾਣੀਆਂ ਨਾਲ ਜੋੜ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੀ ਕਾਰਗੁਜ਼ਾਰੀ ਤੋਂ ਸਿੱਖ ਨਾਖੁਸ਼ ਹਨ ਤੇ ਅਕਾਲ ਤਖਤ ਨੂੰ ਸਿਆਸੀ ਪੰਜੇ ਵਿਚੋਂ ਆਜ਼ਾਦ ਕਰਾਉਣ ਲਈ ਚਿੰਤਤ ਤੇ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਜੇਕਰ ਜਥੇਦਾਰ ਅਕਾਲ ਤਖਤ ਸਾਹਿਬ ਨੇ ਕੋਈ ਸਹੀ ਫੈਸਲਾ ਲੈਣ ਦੀ ਬਜਾਏ ਸਿਆਸੀ ਦਬਾਅ ਥੱਲੇ ਨਾਨਕਸ਼ਾਹੀ ਕੈਲੰਡਰ ਦੇ ਵਿਰੁੱਧ ਕੋਈ ਫੈਸਲਾ ਲਿਆ ਤਾਂ ਇਤਿਹਾਸ ਕਦੇ ਵੀ ਮੁਆਫ ਨਹੀਂ ਕਰੇਗਾ।
ਜਾਣੋ, ਕੁੜੀਆਂ ਪਹਿਲਾਂ ਕਿਉਂ ਨਹੀਂ ਕਹਿੰਦੀਆਂ 'I Love You'
NEXT STORY