ਲੁਧਿਆਣਾ : ਸੰਗਰੂਰ ਤੋਂ ਲੋਕ ਸਭਾ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਨੇ ਕਿਹਾ ਹੈ ਕਿ ਯੋਗਿੰਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਨੂੰ ਲੈ ਕੇ ਪਾਰਟੀ ਨੇ ਕਾਫੀ ਨਰਮ ਰਵੱਈਆ ਅਪਣਾਇਆ ਹੈ ਅਤੇ ਕੇਜਰੀਵਾਲ ਦਾ ਵਿਰੋਧ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਵੀ ਬਾਹਰ ਕੱਢ ਦੇਣਾ ਚਾਹੀਦਾ ਹੈ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਯੋਗਿੰਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਦੀ ਲੜਾਈ ਸਿਧਾਂਤਾਂ ਦੀ ਲੜਾਈ ਨਹੀਂ ਹੈ ਬਲਕਿ ਇਹ ਦੋਵੇਂ ਪਾਰਟੀ ਨੂੰ ਦਿੱਲੀ ਵਿਚ ਹਰਾਉਣ ਲਈ ਕੰਮ ਕਰ ਰਹੇ ਸਨ।
ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਆਗੂ ਦਿੱਲੀ ਵਿਚ ਪਾਰਟੀ ਨੂੰ ਹਰਾ ਕੇ ਅਰਵਿੰਦ ਕੇਜਰੀਵਾਲ ਨੂੰ ਪਾਰਟੀ ਦੇ ਕਨਵੀਨਰ ਦੇ ਅਹੁਦੇ ਤੋਂ ਹਟਾਉਣਾ ਚਾਹੁੰਦੇ ਸਨ ਪਰ ਇਹ ਲੋਕ ਆਪਣੀ ਸਾਜ਼ਿਸ਼ ਵਿਚ ਕਾਮਯਾਬ ਨਹੀਂ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੂੰ ਇਨ੍ਹਾਂ ਖਿਲਾਫ ਸਖਤ ਐਕਸ਼ਨ ਲੈਣਾ ਚਾਹੀਦਾ ਸੀ ਅਤੇ ਇਨ੍ਹਾਂ ਨੂੰ ਸਿਰਫ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ 'ਚੋਂ ਕੱਢਣ ਨਾਲ ਹੀ ਮਸਲਾ ਹੱਲ ਨਹੀਂ ਹੋਣ ਵਾਲਾ ਇਨ੍ਹਾਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਵਿਚ ਲਏ ਗਏ ਫੈਸਲੇ ਮੁਤਾਬਕ ਪ੍ਰਸ਼ਾਂਤ ਭੂਸ਼ਣ ਅਤੇ ਯੋਗਿੰਦਰ ਯਾਦਵ ਹੁਣ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਨਹੀਂ ਰਹੇ ਹਨ। ਇਨ੍ਹਾਂ ਦੋਹਾਂ ਆਗੂਆਂ ਨੂੰ ਇਸ ਤਰੀਕੇ ਨਾਲ ਪਾਰਟੀ ਦੀ ਸੁਪਰੀਮ ਬਾਡੀ ਵਿਚੋਂ ਕੱਢੇ ਜਾਣ ਦੀ ਪਾਰਟੀ ਦੇ ਅੰਦਰ ਹੀ ਤਿੱਖੀ ਅਲੋਚਨਾ ਹੋ ਰਹੀ ਹੈ।
ਇਕ ਜੱਟ ਡਰਦਾ ਏ ਪਟਵਾਰੀ ਤੋਂ, ਦੂਜਾ ਗੜ੍ਹਿਆਂ ਦੀ ਮਾਰ ਤੋਂ (ਵੀਡੀਓ)
NEXT STORY