ਜੈਤੋ,(ਗੁਰਤੇਜ)— ਪਿੰਡ ਰੋੜੀਕਪੂਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਲਾਕ ਆਗੂ ਕਸ਼ਮੀਰ ਸਿੰਘ ਦੀ ਅਗਵਾਈ 'ਚ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ਼ ਬੱਸ ਸਟੈਂਡ ਰੋੜੀਕਪੂਰਾ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੋਦੀ ਸਰਕਾਰ ਦਾ ਪੁਤਲਾ ਫੂਕਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪਹਿਲਾਂ ਤੋਂ ਹੀ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨ ਨੂੰ ਕੇਂਦਰ ਦੀ ਮੋਦੀ ਸਰਕਾਰ ਖ਼ਤਮ ਕਰਨ 'ਤੇ ਤੁਲੀ ਹੋਈ ਹੈ।
ਉਨ੍ਹਾਂ ਕਿਹਾ ਕਿ ਭੂਮੀ ਗ੍ਰਹਿਣ ਬਿੱਲ ਵਿਚ ਆਰਡੀਨੈਂਸ ਦੁਆਰਾ ਸੋਧ ਕਰਕੇ ਜ਼ਮੀਨ ਪ੍ਰਾਪਤੀ ਵਿਚ ਕਿਸਾਨ ਦੀ ਸਹਿਮਤੀ ਦੀ ਸ਼ਰਤ ਖਤਮ ਕਰਨਾ, ਚੋਣਾਂ ਦੌਰਾਨ ਕੀਤੇ ਵਾਅਦੇ ਕਿ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੇ ਭਾਅ ਨਾ ਦੇਣਾ, ਕਣਕ ਅਤੇ ਝੋਨੇ ਦੀ ਖਰੀਦ ਕਰ ਰਹੇ ਮਹਿਕਮੇ ਐੱਫ. ਸੀ. ਆਈ. ਨੂੰ ਤੋੜਨਾ ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਅੱਜ ਕੇਂਦਰ ਦੀ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ ਅਤੇ ਯੂਨੀਅਨ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦਾ ਸਖਤ ਵਿਰੋਧ ਕਰਦੀ ਹੈ।
ਇਸ ਮੌਕੇ ਗੁਰਨਾਮ ਸਿੰਘ ਸੂਰਘੂਰੀ, ਗੁਰਚਰਨ ਸਿੰਘ, ਗੁਰਦਾਸ ਸਿੰਘ ਰੋੜੀਕਪੂਰਾ, ਸੁਖਦੇਵ ਸਿੰਘ, ਪ੍ਰੀਤਮ ਸਿੰਘ, ਗੁਰਵਿੰਦਰ ਸਿੰਘ, ਇਕਬਾਲ ਸਿੰਘ, ਬਸੰਤ ਸਿੰਘ ਮਾਨ, ਜਗਤਾਰ ਸਿੰਘ, ਬਲਵੀਰ ਸਿੰਘ ਢਿੱਲੋਂ, ਬਿੰਦਰ ਸਿੰਘ, ਗੁਰਨਾਮ ਸਿੰਘ ਮਾਨ, ਤਜਿੰਦਰ ਸਿੰਘ, ਸੁਖਰਾਜ ਸਿੰਘ, ਰਣਜੀਤ ਸਿੰਘ, ਸ਼ਿੰਦਰ ਸਿੰਘ, ਬਲਦੇਵ ਸਿੰਘ, ਮੱਖਣ ਸਿੰਘ, ਅਮਰਜੀਤ ਸਿੰਘ, ਰਾਜਵਿੰਦਰ ਸਿੰਘ, ਨਿਰਮਲ ਮਾਨ, ਮੇਜਰ ਸਿੰਘ ਅਤੇ ਨਿਰਮਲ ਸਿੰਘ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ 'ਚ ਆਸ ਪਾਸ ਦੇ ਪਿੰਡਾਂ ਦੇ ਕਿਸਾਨ ਹਾਜ਼ਰ ਸਨ।
ਯੋਗਿੰਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਨੂੰ ਪਾਰਟੀ 'ਚੋਂ ਕੱਢਿਆ ਜਾਵੇ : ਭਗਵੰਤ ਮਾਨ
NEXT STORY