ਅੰਮ੍ਰਿਤਸਰ-ਅੰਮ੍ਰਿਤਸਰ ਤੋਂ ਆਪਣੇ ਪਿੰਡ ਭੈਣੀਮੱਸਾ ਵਾਪਸ ਜਾ ਰਹੇ ਕੁਝ ਨੌਜਵਾਨਾਂ ਨਾਲ ਸਿੰਘਪੁਰਾ ਦੇ ਨਜ਼ਦੀਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੁਬਈ ਤੋਂ ਇਕ ਵਿਆਹ 'ਚ ਸ਼ਾਮਲ ਹੋਣ ਲਈ ਇੱਥੇ ਆਇਆ ਸੀ ਪਰ ਉਸ ਨੂੰ ਕੀ ਪਤਾ ਸੀ ਕਿ ਉਸ ਨਾਲ ਅਜਿਹਾ ਵੀ ਹੋ ਜਾਵੇਗਾ। ਫਿਲਹਾਲ ਮ੍ਰਿਤਕ ਨੌਜਵਾਨ ਦਾ ਪਰਿਵਾਰ ਉਸ ਦੀ ਮੌਤ ਤੋਂ ਬਾਅਦ ਸਦਮੇ 'ਚ ਹੈ।
ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਵੀਡੀਓ)
NEXT STORY