ਸੋਲਨ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਭਰਾ ਦੇ ਵਿਆਹ ਦੇ ਜਸ਼ਨ 'ਚ ਚੂਰ ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਬਿਲਾਵਾਲੀ ਦੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਚਚੇਰੇ ਭਰਾ ਅਮਿਤ ਦੇ ਵਿਆਹ 'ਚ ਗਿਆ ਸੀ। ਰਾਤ ਕਰੀਬ 9 ਵਜੇ ਜਦੋਂ ਉਹ ਵਿਆਹ 'ਚ ਜਸ਼ਨ ਮਨਾ ਰਹੇ ਸਨ ਤਾਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇੱਥੇ ਇਕ ਵਿਆਹ ਦੀ ਖੁਸ਼ੀ 'ਚ ਪਹਿਲਾਂ ਹਵਾਈ ਫਾਇਰ ਕੀਤੇ ਗਏ। ਇਸ ਤੋਂ ਬਾਅਦ ਦੋਸ਼ੀ ਨੇ ਸਿੱਧੇ ਬੰਦੂਕ ਦੇ ਸਾਹਮਣੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਸ ਨਾਲ ਸਮਾਰੋਹ 'ਚ ਭੱਜ-ਦੌੜ ਮਚ ਗਈ।
ਇਸ ਦੌਰਾਨ ਵਿਆਹ 'ਚ ਸ਼ਾਮਲ ਹੋਣ ਆਈ ਔਰਤ ਅਤੇ ਇਕ ਨੌਜਵਾਨ ਨੂੰ ਗੋਲੀ ਲੱਗ ਗਈ। ਇਸ ਹਾਦਸੇ 'ਚ ਦੋਵੇਂ ਗੰਭੀਰ ਰੂਪ ਜ਼ਖਮੀ ਹੋ ਗਏ। ਦੋਹਾਂ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ 'ਚ ਭਰਤੀ ਕਰਵਾਇਆ ਗਿਆ। ਹੈਰਾਨੀ ਇਸ ਗੱਲ ਦੀ ਹੈ ਕਿ ਬੱਦੀ ਪੁਲਸ ਨੇ ਇਸ ਮਾਮਲੇ 'ਚ ਕੇਸ ਹੀ ਦਰਜ ਨਹੀਂ ਕੀਤਾ ਪਰ ਪੀੜਤ ਪੱਖ ਵੱਲੋਂ ਪੁਲਸ ਹੈੱਡ ਕੁਆਰਟਰ 'ਚ ਸ਼ਿਕਾਇਤ ਕਰਨ ਤੋਂ ਬਾਅਦ ਸਥਾਨਕ ਪੁਲਸ ਹਰਕਤ 'ਚ ਆਈ। ਇੱਥੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਦੋਸ਼ੀ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਾਵਧਾਨ! ਕਿਤੇ ਤੁਹਾਡੇ ਬੱਚੇ ਵੀ ਨਾ ਲੈਣ ਇਹ ਗਲਤ ਫੈਸਲਾ...
NEXT STORY