ਮੋਗਾ (ਰਾਹੁਲ): ਇੱਥੋਂ ਦੇ ਡੀ. ਐੱਸ. ਪੀ. ਦਫਤਰ ਦੇ ਬਾਹਰ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋਂ ਉਥੇ ਆਈ ਇਕ 30 ਸਾਲ ਦੀ ਲੜਕੀ ਨੇ ਜ਼ਹਿਰ ਖਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਸੂਤਰਾਂ ਅਨੁਸਾਰ ਦੱਸਿਆ ਗਿਆ ਹੈ ਕਿ ਡੀ. ਐੱਸ. ਪੀ. ਵਲੋਂ ਮਾੜਾ ਵਿਵਹਾਰ ਕਰਨ 'ਤੇ ਸਿਮਰਜੀਤ ਨਾਂ ਦੀ ਇਸ ਲੜਕੀ ਨੇ ਅਜਿਹਾ ਕਦਮ ਚੁੱਕਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਮਰਜੀਤ ਨੇੜੇ ਦੇ ਇਕ ਪਿੰਡ ਦੀ ਰਹਿਣ ਵਾਲੀ ਹੈ। ਉਸ ਦੇ ਦੂਰ ਦੇ ਰਿਸ਼ਤੇਦਾਰਾਂ ਵਲੋਂ ਸਿਮਰਜੀਤ ਖਿਲਾਫ ਅਰਜੀ ਦਿੱਤੀ ਗਈ ਸੀ ਕਿ ਸਿਮਰਜੀਤ ਉਨ੍ਹਾਂ ਨੂੰ ਪਰੇਸ਼ਾਨ ਕਰਦੀ ਹੈ ਪਰ ਪੁਲਸ ਵਲੋਂ ਸਿਮਰਜੀਤ ਨੂੰ ਬੇਕਸੂਰ ਕਰਾਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਵੀ ਉਸ ਨੂੰ ਮਾਨਸਿਕ ਰੂਪ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਸ ਨੇ ਜ਼ਹਿਰ ਖਾਣ ਦੀ ਕੋਸ਼ਿਸ਼ ਕੀਤੀ।
ਗੰਨੇ ਦੇ ਖੇਤਾਂ 'ਚੋਂ ਮਿਲੀ ਗਲੀ-ਸੜੀ ਲਾਸ਼
NEXT STORY