ਅੰਮ੍ਰਿਤਸਰ - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਜਥੇ. ਗਿਆਨੀ ਇਕਬਾਲ ਸਿੰਘ ਨੂੰ ਤਖਤ ਸ੍ਰੀ ਪਟਨਾ ਸਾਹਿਬ ਦਾ ਬਤੌਰ ਜਥੇਦਾਰ ਬਹਾਲ ਕਰਦਿਆਂ ਅਡੀਸ਼ਨਲ ਹੈੱਡ ਗ੍ਰੰਥੀ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਤਖਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਵਲੋਂ 7 ਜਨਵਰੀ 2014 ਨੂੰ ਤਖਤ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਹਟਾ ਕੇ ਗਿਆਨੀ ਪ੍ਰਤਾਪ ਸਿੰਘ ਨੂੰ ਨਿਯੁਕਤ ਕਰ ਦਿੱਤਾ ਗਿਆ ਸੀ, ਜਿਸ ਦੇ ਬਾਅਦ ਇਹ ਵਿਵਾਦ ਲਗਾਤਾਰ ਵਧਦਾ ਗਿਆ।
ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਜਥੇ. ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਹੈ। ਇਸ ਪਲੇਠੀ ਮੀਟਿੰਗ 'ਚ 10 ਦੇ ਕਰੀਬ ਮਤਿਆਂ 'ਤੇ ਫੈਸਲਾ ਕੀਤਾ ਗਿਆ। ਪਹਿਲੇ ਮਤੇ ਵਿਚ 20 ਫਰਵਰੀ ਨੂੰ ਤਖਤ ਸ੍ਰੀ ਪਟਨਾ ਸਾਹਿਬ ਦੇ ਸਰਬਸੰਮਤੀ ਨਾਲ ਲਏ ਗਏ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਤੇ ਅਗਲੇ ਸਾਲ ਲਈ 25 ਕਰੋੜ 70 ਹਜ਼ਾਰ ਰੁਪਏ ਦੇ ਬਜਟ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ।
ਪੰਜਾਬੀ ਗਾਇਕਾਂ ਬਾਰੇ ਨਹੀਂ ਦੱਸਿਆ ਤਾਂ ਲੱਗ ਗਈ ਕਲਾਸ (ਵੀਡੀਓ)
NEXT STORY