ਕੋਡਰਮਾ- ਝਾਰਖੰਡ 'ਚ ਕੋਡਰਮਾ ਜ਼ਿਲੇ ਦੇ ਤਿਲਈਆ ਥਾਣਾ ਖੇਤਰ ਤੋਂ ਪੁਲਸ ਨੇ ਅੱਜ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ।
ਪੁਲਸ ਸੂਤਰਾਂ ਨੇ ਦੱਸਿਆ ਕਿ ਸਥਾਨਕ ਲੋਕਾਂ ਦੀ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਤਿਲਈਆ ਥਾਣਾ ਖੇਤਰ ਸਥਿਤ ਰਾਂਚੀ-ਪਟਨਾ ਮੁੱਖ ਮਾਰਗ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ।
ਮ੍ਰਿਤਕ ਦੀ ਪਛਾਣ ਨਹੀਂ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਸ਼ਾਇਦ ਵਾਹਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ ਹੋਈ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਨਹੀਂ ਸੁਧਰ ਰਿਹੈ ਪਾਕਿ, ਚੌਕੀਆਂ 'ਤੇ ਕੀਤੀ ਗੋਲੀਬਾਰੀ
NEXT STORY