ਮੁੰਬਈ- ਸੋਨਮ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਪ੍ਰੇਮ ਰਤਨ ਧਨ ਪਾਯੋ' ਦੀ ਸ਼ੂਟਿੰਗ ਕਰ ਰਹੀ ਹੈ। ਹਾਲ ਹੀ 'ਚ ਉਦੈਪੁਰ 'ਚ ਸ਼ੂਟਿੰਗ ਦੌਰਾਨ ਉਨ੍ਹਾਂ ਨੂੰ ਰਾਜਸਥਾਨੀ ਛੋਰੀ ਦੇ ਅਵਤਾਰ 'ਚ ਦੇਖਿਆ ਗਿਆ।
ਉਨ੍ਹਾਂ ਨੇ ਗੁਲਾਬੀ ਲਹਿੰਗਾ ਅਤੇ ਸੰਤਰੀ ਰੰਗ ਦੀ ਚੁੰਨੀ ਸਿਰ 'ਤੇ ਲਈ ਸੀ। ਜ਼ਿਕਰਯੋਗ ਹੈ ਕਿ ਸਵਾਈਨ ਫਲੂ ਤੋਂ ਉਬਰਨ ਤੋਂ ਬਾਅਦ ਸੋਨਮ ਨੇ ਸੂਰਜ ਬੜਜਾਤੀਆ ਦੇ ਨਿਰਦੇਸ਼ਨ 'ਚ ਬਣ ਰਹੀ ਇਸ ਫਿਲਮ ਦੀ ਸ਼ੂਟਿੰਗ ਫਿਰ ਤੋਂ ਸ਼ੁਰੂ ਕਰ ਦਿੱਤੀ ਹੈ। ਫਿਲਮ ਇਸ ਸਾਲ 11 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਪਰਿਵਾਰ ਸਮੇਤ ਛੁੱਟੀਆਂ ਮਨਾਉਣ ਨਿਕਲੇ ਰਿਤਿਕ ਰੌਸ਼ਨ (ਦੇਖੋ ਤਸਵੀਰਾਂ)
NEXT STORY