ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਰਬੀ ਦਿੱਲੀ ਵਿਚ ਇਕ ਅਫਰੀਕੀ ਮਹਿਲਾ ਨਾਲ ਹੋਏ ਕਥਿਤ ਗੈਂਗਰੇਪ ਦੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇਹਨ। ਸ਼੍ਰੀ ਕੇਜਰੀਵਾਲ ਨੇ ਗ੍ਰਹਿ ਵਿਭਾਗ ਨੂੰ ਪੂਰਬੀ ਦਿੱਲੀ ਦੇ ਮੈਜਿਸਟ੍ਰੇਟ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਕਿਹਾ ਹੈ। ਜਾਂਚ ਵਿਚ ਇਸ ਗੱਲ ਦਾ ਵੀ ਪਤਾ ਲਗਾਇਆ ਜਾਵੇਗਾ ਕਿ ਮਹਿਲਾ ਦੇ ਪ੍ਰਤੀ ਅਪਰਾਧਾਂ ਨੂੰ ਰੋਕਣ ਲਈ ਪੁਲਸ ਅਤੇ ਹੋਰ ਏਜੰਸੀਆਂ ਨੇ ਕੀ ਕਦਮ ਚੁੱਕੇ ਹਨ। ਸੂਬਾਈ ਸਰਕਾਰ ਨੇ ਨਾਲ ਹੀ ਦਿੱਲੀ ਪੁਲਸ ਤੋਂ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ। ਦਿੱਲੀ ਸਰਕਾਰ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਰਾਜਧਾਨੀ ਵਿਚ ਮਹਿਲਾਵਾਂ ਦੀ ਸੁਰੱਖਿਆ ਦੇ ਪ੍ਰਤੀ ਸੁਰੱਖਿਅਤ ਹੈ ਅਤੇ ਮਹਿਲਾਵਾਂ ਦੇ ਵਿਰੁੱਧ ਅਪਰਾਧ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅਫਰੀਕੀ ਔਰਤ ਨਾਲ ਗੈਂਗਰੇਪ ਦੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
NEXT STORY