ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸੋਮਵਾਰ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਇਕ ਬਿਆਨ ਵਿਚ ਕਿਹਾ ਕਿ ਮੈਂ ਦੇਸ਼ ਲਈ ਆਪਣਾ ਜੀਵਨ ਕੁਰਬਾਨ ਕਰ ਦੇਣ ਵਾਲੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੰਦਾ ਹਾਂ ਅਤੇ ਨਮਨ ਕਰਦਾ ਹਾਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਇਨ੍ਹਾਂ ਮਹਾਨ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਿਰੁੱਧ 17 ਦਸੰਬਰ 1928 ਨੂੰ ਬ੍ਰਿਟਿਸ਼ ਪੁਲਸ ਸੁਪਰਡੈਂਟ ਸਾਂਡਰਸ ਦੀ ਹੱਤਿਆ ਮਾਮਲੇ ਵਿਚ ਮੁਕੱਦਮਾ ਚਲਾਇਆ ਗਿਆ ਸੀ ਅਤੇ ਇਸ ਮਾਮਲੇ ਵਿਚ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਉਨ੍ਹਾਂ ਨੂੰ 23 ਮਾਰਚ, 1931 ਨੂੰ ਲਾਹੌਰ ਦੀ ਸੈਂਟਰਲ ਜੇਲ ਵਿਚ ਫਾਂਸੀ ਦਿੱਤੀ ਗਈ ਸੀ।
ਮੁੱਖ ਮੰਤਰੀ ਕੇਜਰੀਵਾਲ 'ਤੇ ਫਿਰ ਡਿੱਗਾ ਬਲਾਗ ਬੰਬ
NEXT STORY