ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਵੀਰਵਾਰ ਦੀ ਰਾਤ ਨੂੰ ਅਸੰਤੁਸ਼ਟ ਨੇਤਾਵਾਂ ਯੋਗੇਂਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਦੇ ਪਾਰਟੀ ਭਵਿੱਖ ਨੂੰ ਲੈ ਕੇ ਫੈਸਲਾ ਕਰ ਸਕਦੇ ਹਨ। ਖਬਰ ਹੈ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਇਨ੍ਹਾਂ ਦੋਹਾਂ ਨੂੰ ਰਾਸ਼ਟਰੀ ਕਾਰਜਕਾਰਨੀ ਤੋਂ ਵੀ ਬਾਹਰ ਕੀਤੇ ਜਾਣ 'ਤੇ ਅੜੇ ਹੋਏ ਹਨ।
ਸੂਤਰਾਂ ਨੇ ਕਿਹਾ ਕਿ ਦੋਹਾਂ ਨੇਤਾਵਾਂ ਦੇ ਭਵਿੱਖ 'ਤੇ ਫੈਸਲਾ ਇਸ ਬੈਠਕ ਵਿਚ ਕੀਤਾ ਜਾਵੇਗਾ। ਪਤਾ ਲੱਗਾ ਹੈ ਕਿ ਕੇਜਰੀਵਾਲ ਨੇ 'ਆਪ' ਨੇਤਾਵਾਂ ਨੂੰ ਕਹਿ ਦਿੱਤਾ ਹੈ ਕਿ ਦੋਹਾਂ ਨਾਲ ਕੰਮ ਕਰਨਾ ਉਨ੍ਹਾਂ ਲਈ ਸੰਭਵ ਨਹੀਂ ਹੋਵੇਗਾ। ਪਾਰਟੀ ਵਿਚ ਮਤਭੇਦਾਂ ਦੇ ਉੱਭਰ ਕੇ ਸਾਹਮਣੇ ਆਉਣ ਤੋਂ ਬਾਅਦ ਯਾਦਵ ਅਤੇ ਭੂਸ਼ਣ ਨੂੰ ਪਿਛਲੇ ਦਿਨੀਂ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀ. ਏ. ਸੀ.) ਤੋਂ ਹਟਾ ਦਿੱਤਾ ਗਿਆ ਸੀ। ਦਿਲਚਸਪ ਗੱਲ ਹੈ ਕਿ ਦੋ ਦਿਨਾਂ ਅੰਦਰ ਇਹ ਪੀ. ਏ. ਸੀ. ਦੀ ਦੂਜੀ ਬੈਠਕ ਹੋਵੇਗੀ। ਕੱਲ ਦੀ ਬੈਠਕ ਤੋਂ ਬਾਅਦ ਕੇਜਰੀਵਾਲ ਦੇ ਕਰੀਬੀ ਸੰਜੇ ਸਿੰਘ ਨੇ ਕਿਹਾ ਸੀ ਕਿ ਗੱਲਬਾਤ ਚਲ ਰਹੀ ਹੈ ਅਤੇ ਪਾਰਟੀ ਸਿੱਟੇ 'ਤੇ ਪਹੁੰਚਣ ਨੂੰ ਲੈ ਕੇ ਭਰੋਸੇਮੰਦ ਹੈ।
ਸੂਤਰਾਂ ਮੁਤਾਬਕ ਯਾਦਵ ਅਤੇ ਭੂਸ਼ਣ ਨੇ ਸਪੱਸ਼ਟ ਕਰ ਦਿੱਤਾ ਸੀ ਕਿ 21 ਮੈਂਬਰੀ ਰਾਸ਼ਟਰੀ ਕਾਰਜਕਾਰਨੀ ਤੋਂ ਉਨ੍ਹਾਂ ਦਾ ਅਸਤੀਫਾ ਦੇਣ ਦਾ ਕੋਈ ਉੱਚਿਤ ਆਧਾਰ ਨਹੀਂ ਹੈ। ਕੇਜਰੀਵਾਲ ਦੇ ਇਕ ਕਰੀਬੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਇਸ ਗੱਲ 'ਤੇ ਅੜੇ ਹੋਏ ਹਨ ਆਉਣ ਵਾਲੇ ਸ਼ਨੀਵਾਰ ਨੂੰ ਰਾਸ਼ਟਰੀ ਪ੍ਰੀਸ਼ਦ ਦੀ ਬੈਠਕ ਤੋਂ ਪਹਿਲਾ ਯਾਦਵ ਅਤੇ ਭੂਸ਼ਣ ਨੂੰ ਰਾਸ਼ਟਰੀ ਕਾਰਜਕਾਰਨੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਆ ਰਿਹੈ ਐਪਲ (apple) ਦਾ ਨਵਾਂ ਸਮਾਰਟਫੋਨ 'iPhone 6c' : ਰਿਪੋਰਟ (ਦੇਖੋ ਤਸਵੀਰਾਂ)
NEXT STORY