ਬੁਲੰਦ ਸ਼ਹਿਰ- ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਜ਼ਿਲੇ ਵਿਚ ਅੱਜ ਤੜਕੇ ਇਕ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 7 ਬਾਰਾਤੀਆਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ 6 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਜ਼ਿਲੇ ਦੇ ਗਾਭਨਾ ਪੁਲਸ ਥਾਣਾ ਇਲਾਕੇ 'ਚ ਇਹ ਹਾਦਸਾ ਉਦੋਂ ਹੋਇਆ ਜਦੋਂ ਬੱਸ ਦੇ ਡਰਾਈਵਰ ਨੇ ਇਕ ਦੂਜੀ ਗੱਡੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸੇ ਦੌਰਾਨ ਉਲਟ ਦਿਸ਼ਾ ਵਲੋਂ ਆ ਰਹੇ ਟਰੱਕ ਵਿਚ ਜਾ ਵੱਜੀ। ਹਾਦਸੇ 'ਚ 5 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 2 ਹੋਰਨਾਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜਮਾਤ 'ਚ ਬੈਠਣ ਲਈ ਇਸਤੇਮਾਲ ਕੀਤੇ ਜਾਣ ਵਾਲੇ ਬੋਰੇ ਨੂੰ ਲੈ ਕੇ ਹੋਏ ਵਿਵਾਦ 'ਚ ਵਿਦਿਆਰਥਣ ਦੀ ਮੌਤ
NEXT STORY