ਨਿਊਯਾਰਕ— ਨਿਊਯਾਰਕ 'ਚ ਅਚਾਨਕ ਹੋਏ ਧਮਾਕੇ ਨਾਲ ਇਕ ਇਮਾਰਤ ਡਿੱਗ ਗਈ ਹੈ ਨਾਲ ਹੀ ਨਜ਼ਦੀਕ ਦੀ ਇਕ ਇਮਾਰਤ 'ਚ ਅੱਗ ਲੱਗ ਗਈ। ਹਾਦਸੇ 'ਚ 12 ਲੋਕ ਜ਼ਖਮੀ ਹੋ ਗਏ ਜਿਨ੍ਹਾਂ 'ਚੋਂ ਤਿੰਨ ਦੀ ਹਾਲਤ ਗੰਭੀਰ ਹੈ। ਇਹ ਪੰਜ ਮੰਜ਼ਿਲਾ ਇਮਾਰਤ ਨਿਊਯਾਰਕ ਯੂਨੀਵਰਸਿਟੀ ਦੇ ਨਜ਼ਦੀਕ ਈਸਟ ਵਿਲੇਜ 'ਚ ਸਥਿਤ ਹੈ। ਖਤਰੇ ਨੂੰ ਦੇਖਦੇ ਹੋਏ ਯੂਨੀਵਰਸਿਟੀ ਨੂੰ ਵੀ ਖਾਲ੍ਹੀ ਕਰਵਾ ਲਿਆ ਗਿਆ ਹੈ।
ਘਟਨਾ ਵੀਰਵਾਰ-ਸ਼ੱਕਰਵਾਰ ਰਾਤ ਕਰੀਬ 12:30 ਵਜੇ (ਭਾਰਤੀ ਸਮੇਂ ਮੁਤਾਬਕ) ਦੀ ਹੈ। 100 ਤੋਂ ਜ਼ਿਆਦਾ ਫਾਇਰ ਬ੍ਰਿਗੇਡ ਕਰਮਚਾਰੀ ਘਟਨਾ ਸਥਾਨ 'ਤੇ ਪਹੁੰਚ ਚੁੱਕੇ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲਗਾਤਾਰ ਅੱਗ ਬੁਝਾਉਣ ਦੀ ਕੋਸ਼ਿਸ਼ 'ਚ ਲੱਗੀਆਂ ਹੋਈਆਂ ਹਨ। ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲਗ ਸਕਿਆ ਹੈ। ਜ਼ਿਕਰਯੋਗ ਹੈ ਕਿ ਇਕ ਸਾਲ ਪਹਿਲਾਂ ਹੋਈ ਅਜਿਹੀ ਹੀ ਇਕ ਘਟਨਾ 'ਚ 8 ਲੋਕਾਂ ਦੀ ਮੌਤ ਹੋ ਗਈ ਸੀ।
ਪਾਕਿ 'ਚ ਹਵਾਈ ਹਮਲੇ, 30 ਅੱਤਵਾਦੀ ਢੇਰ
NEXT STORY