ਮਿਲਾਨ/ਇਟਲੀ (ਸਾਬੀ ਚੀਨੀਆ)-1984 ਦਿੱਲੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੰੂੰ ਸੀ ਬੀ ਆਈ ਵੱਲੋਂ ਕਲੀਨ ਚਿੱਟ ਦਿੱਤੇ ਜਾਣ 'ਤੇ ਜਿੱਥੇ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਇਟਲੀ ਨਾਲ ਸਬੰਧਤ ਆਗੂਆਂ ਨੇ ਇਸ ਫੈਸਲੇ ਨੂੰ ਸਿੱਖ ਕੌਮ ਨਾਲ਼ ਬੇਇਨਸਾਫੀ ਦੱਸਿਆ ਹੈ। ਸੀਨੀਅਰ ਆਗੂ ਜਗਵੰਤ ਸਿੰਘ ਲਹਿਰਾ, ਜਗਜੀਤ ਸਿੰਘ ਈਸ਼ਰਹੇਲ ਅਤੇ ਬਲਜਿੰਦਰ ਸਿੰਘ ਢਿੱਲੋਂ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦਿੱਤੇ ਜਾਣ ਨਾਲ਼ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ '84 'ਚ ਹੋਏ ਸਿੱਖ ਕਤਲੇਆਮ ਭਾਰਤ ਦੇ ਮੱਥੇ ਕਲੰਕ ਆਖਦੇ ਹੋਏ ਇਸ ਕੇਸ ਨੂੰ ਫਿਰ ਤੋਂ ਵਿਚਾਰਨ ਦੀ ਮੰਗ ਕੀਤੀ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਸਕਣ।
ਜਹਾਜ਼ ਸੀ ਫੁੱਲ, ਪਾਇਲਟ ਨਾਲ ਬੈਠ ਨਜ਼ਾਰੇ ਲਏ ਫੁੱਲ (ਦੇਖੋ ਤਸਵੀਰਾਂ)
NEXT STORY