ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਢਾਹੁਣ ਮਾਮਲੇ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਸਮੇਤ 20 ਲੋਕਾਂ ਦੇ ਖਿਲਾਫ ਮੰਗਲਵਾਰ ਨੂੰ ਨੋਟਿਸ ਜਾਰੀ ਕੀਤਾ। ਸੁਪਰੀਮ ਕੋਰਟ ਨੇ ਭਾਜਪਾ ਨੇਤਾਵਾਂ ਨੂੰ ਆਪਣਾ ਜਵਾਬ ਦਾਖਲ ਕਰਨ ਨੂੰ ਕਿਹਾ ਸੀ। ਇਸ ਤੋਂ ਪਹਿਲਾਂ ਇਲਾਹਾਬਾਦ ਹਾਈ ਕੋਰਟ ਨੇ ਭਾਜਪਾ ਨੇਤਾਵਾਂ ਨੂੰ ਸਬੂਤ ਦੀ ਕਮੀ 'ਚ ਬਰੀ ਕਰ ਦਿੱਤਾ ਸੀ।
ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਸੀ. ਬੀ. ਆਈ. ਦਾ ਕਹਿਣਾ ਹੈ ਕਿ ਭਾਜਪਾ ਦੇ ਨੇਤਾਵਾਂ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੁਝ ਨੇਤਾਵਾਂ ਨਾਲ ਮਿਲ ਕੇ ਬਾਬਰੀ ਮਸਜਿਦ ਢਾਹੁਣ ਦੀ ਯੋਜਨਾ ਕੀਤੀ ਸੀ। ਭਾਜਪਾ ਨੇਤਾਵਾਂ ਨੇ ਸੀ. ਬੀ. ਆਈ. ਦੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਸੀ।
ਪਿਆਰ ਕਰਨ ਦੀ ਮਿਲੀ ਅਜਿਹੀ ਸਜ਼ਾ ਕਿ ਰੂਹ ਕੰਬ ਜਾਵੇ...
NEXT STORY