ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਸੁਰੱਖਿਆ ਵਧਾ ਕੇ ਟਾਪ ਜ਼ੈੱਡ ਪਲੱਸ ਸ਼੍ਰੇਣੀ ਦੀ ਕਰ ਦਿੱਤੀ ਗਈ ਹੈ ਅਤੇ ਹੁਣ ਕੇਂਦਰੀ ਉਦਯੋਗਿਕ ਸੁਰੱਖਿਆ ਦਸਤੇ ਦੇ ਕਮਾਂਡੋ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ। ਜੇਤਲੀ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਹਾਲ ਹੀ 'ਚ ਕੇਂਦਰੀ ਗ੍ਰਹਿ ਮੰਤਰਾਲਾ ਨੇ ਅਤੀ ਮਹੱਤਵਪੂਰਨ ਲੋਕਾਂ (ਵੀ. ਵੀ. ਆਈ. ਪੀ.) ਦੇ ਖਤਰਿਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਕੀਤਾ। ਇਸ ਤੋਂ ਪਹਿਲਾਂ ਜੇਤਲੀ ਕੋਲ ਵਾਈ ਸ਼੍ਰੇਣੀ ਦੀ ਸੁਰੱਖਿਆ ਸੀ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਵੀ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ। ਸਰਕਾਰ ਨੇ ਕੁਝ ਸਮਾਂ ਪਹਿਲਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਖੇਤੀ ਮੰਤਰੀ ਰਾਗਾ ਮੋਹਨ ਸਿੰਘ ਨੂੰ ਵੀ ਇਹੋ ਸੁਰੱਖਿਆ ਮੁਹੱਈਆ ਕਰਵਾਈ ਸੀ।
ਚੰਦਰ ਗ੍ਰਹਿਣ ਦੀ ਭਵਿੱਖ ਬਾਣੀ ਮੁਮਕਿਨ, ਰਾਹੁਲ ਦੀ ਆਮਦ ਦੀ ਨਹੀਂ : ਭਾਜਪਾ
NEXT STORY