ਇਸਲਾਮਾਬਾਦ— ਪਾਕਿਸਤਾਨ ਨੇ ਕਿਹਾ ਹੈ ਕਿ ਸਾਊਦੀ ਅਰਬ 'ਤੇ ਕਿਸੇ ਵੀ ਤਰ੍ਹਾਂ ਦੇ ਖਤਰੇ ਦਾ ਪਾਕਿਸਤਾਨ ਕੜਾ ਜਵਾਬ ਦੇਵੇਗਾ। ਅਧਿਕਾਰਿਤ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਯਮਨ ਸੰਕਟ ਦੀ ਸਮੀਖਿਆ ਲਈ ਵੀਰਵਾਰ ਨੂੰ ਇਕ ਉੱਚ ਪੱਧਰੀ ਬੈਠਕ ਕੀਤੀ। ਬੈਠਕ 'ਚ ਇਹ ਫੈਸਲਾ ਲਿਆ ਗਿਆ ਕਿ ਜੇਕਰ ਉਸ ਦੇ ਕਰੀਬੀ ਸਹਿਯੋਗੀ ਸਾਊਦੀ ਅਰਬ ਦੀ ਖੇਤਰੀ ਅਖੰਡਤਾ ਅਤੇ ਪ੍ਰਭੁਸੱਤਾ 'ਤੇ ਕੋਈ ਖਤਰਾ ਪੈਦਾ ਹੁੰਦਾ ਹੈ ਤਾਂ ਪਾਕਿਸਤਾਨ ਇਸ ਦਾ ਕਰਾਰਾ ਜਵਾਬ ਦੇਵੇਗਾ। ਬੈਠਕ 'ਚ ਫੈਸਲਾ ਕੀਤਾ ਗਿਆ ਕਿ ਸੰਬੰਧਿਤ ਅਧਿਕਾਰੀ ਇਸ ਬਾਰੇ 'ਚ ਆਪਣੇ ਸਾਊਦੀ ਸਮ ਅਹੁੱਦਿਆਂ ਨਾਲ ਗੱਲਬਾਤ ਜਾਰੀ ਰੱਖਣਗੇ।
ਸ਼੍ਰੀਲੰਕਾਈ ਰਾਸ਼ਟਰਪਤੀ ਕਰਨਗੇ ਪਾਕਿ ਦੌਰਾ
NEXT STORY