ਦੇਵਰੀਆ- ਉੱਤਰ ਪ੍ਰਦੇਸ਼ ਦੇ ਦੇਵਰੀਆ ਵਿਚ ਸੈਂਟਰਲ ਬੈਂਕ ਆਫ ਇੰਡੀਆ ਦੀ ਅੰਸਾਰੀ ਰੋਡ ਸ਼ਾਖਾ ਤੋਂ 2 ਕਰੋੜ 77 ਲੱਖ ਰੁਪਏ ਦੀ ਚੋਰੀ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸੀਨੀਅਰ ਪੁਲਸ ਸੁਪਰਡੈਂਟ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਸੈਂਟਰਲ ਬੈਂਕ ਆਫ ਇੰਡੀਆ ਦੀ ਅੰਸਾਰੀ ਰੋਡ ਸ਼ਾਖਾ ਤੋਂ 2 ਕਰੋੜ 77 ਲੱਖ ਰੁਪਏ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਬੈਂਕ ਵਿਚ ਲੱਗੇ ਕਲੋਜ ਸਰਕਿਟ ਟੀ. ਵੀ. ਕੈਮਰੇ ਦੀ ਫੁਟੇਜ਼ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਫੁਟੇਜ਼ ਤੋਂ ਪਤਾ ਲੱਗਾ ਹੈ ਕਿ ਬੈਂਕ 'ਚ ਡਿਊਟੀ 'ਤੇ ਤਾਇਨਾਤ ਸਿਪਾਹੀ ਸ਼੍ਰੀਪ੍ਰਕਾਸ਼ ਸਿੰਘ ਬੈਂਕ ਤੋਂ ਇਕ ਬਕਸੇ ਨੂੰ ਰਿਕਸ਼ੇ 'ਤੇ ਲੈ ਕੇ ਬਾਹਰ ਨਿਕਲਿਆ ਹੈ। ਬੈਂਕ ਅਧਿਕਾਰੀਆਂ ਦਾ ਦੋਸ਼ ਹੈ ਕਿ ਸਿਪਾਹੀ ਨੇ ਪੈਸੇ ਚੋਰੀ ਕੀਤੇ ਹਨ। ਹਾਲਾਂਕਿ ਇਸ ਮਾਮਲੇ ਵਿਚ ਕੁਝ ਸ਼ੱਕੀ ਬੈਂਕ ਅਧਿਕਾਰੀਆਂ ਦੀ ਭੂਮਿਕਾ ਵੀ ਸ਼ੱਕੀ ਮੰਨੀ ਜਾ ਰਹੀ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਪੁਲਸ ਦੀ ਜਾਂਚ ਆਪਣੇ ਆਖਰੀ ਪੜਾਅ 'ਤੇ ਹੈ ਅਤੇ ਉਮੀਦ ਹੈ ਕਿ ਅਗਲੇ 24 ਘੰਟਿਆਂ ਵਿਚ ਚੋਰੀ ਦੀ ਇਸ ਘਟਨਾ ਦਾ ਪਤਾ ਲਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਯਮਨ ਤੋਂ ਵਤਨ ਪਰਤੇ ਭਾਰਤੀਆਂ ਨੇ ਸੁਣਾਈ ਹੱਡ ਬੀਤੀ
NEXT STORY