ਬਰਨਾਲਾ (ਵਿਵੇਕ ਸਿੰਧਵਾਨੀ)-ਗਰੀਬੀ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਵਲੋਂ ਫਾਹਾ ਲੈ ਕੇ ਆਤਮਹੱਤਿਆ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਪੁਲਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਯੋਗੇਸ਼ ਕੁਮਾਰ ਪੁੱਤਰ ਰਾਮੇਸ਼ ਕੁਮਾਰ ਵਾਸੀ ਪੁਰਾਣੀ ਗਊਸ਼ਾਲਾ ਬਰਨਾਲਾ, ਜੋ ਕਿ ਪੰਜ ਭੈਣਾਂ ਦਾ ਇਕੱਲਾ ਭਰਾ ਸੀ, ਬੱਸ ਸਟੈਂਡ ਰੋਡ 'ਤੇ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ।
ਕੁਝ ਸਮਾਂ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਐਤਵਾਰ ਨੂੰ ਉਸ ਨੇ ਆਪਣੇ ਘਰ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਉਸ ਦੇ ਪਿਤਾ ਰਾਮੇਸ਼ ਕੁਮਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰ ਕੇ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਔਰਤ ਕੋਲੋਂ ਅਜਿਹੀ ਜਗ੍ਹਾ ਬਰਾਮਦ ਹੋਈ ਹੈਰੋਇਨ ਪੁਲਸ ਵਾਲੇ ਵੀ ਹੋਏ ਹੈਰਾਨ
NEXT STORY