ਮੋਗਾ (ਆਜ਼ਾਦ)- ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਸਤਪਾਲ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਔਰਤ ਰਜਨੀ ਬਾਲਾ ਨੂੰ ਕਾਬੂ ਕਰਕੇ ਉਸ ਤੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਕਰੀਬ ਸਵਾ ਕਰੋੜ ਰੁਪਏ ਦੱਸੀ ਜਾ ਰਹੀ ਹੈ। ਡੀ. ਐੱਸ. ਪੀ. (ਡੀ.) ਗੁਰਮੀਤ ਸਿੰਘ ਮੋਗਾ ਦੀ ਅਗਵਾਈ ਵਿਚ ਉਕਤ ਔਰਤ ਦੀ ਤਲਾਸ਼ੀ ਲਈ ਗਈ। ਇਸ ਸਬੰਧ 'ਚ ਕਥਿਤ ਦੋਸ਼ੀ ਔਰਤ ਖਿਲਾਫ ਥਾਣਾ ਬਾਘਾਪੁਰਾਣਾ 'ਚ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸੰਬੰਧ 'ਚ ਜਾਣਕਾਰੀ ਦਿੰਦਿਆਂ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮੁੱਦਕੀ ਰੋਡ 'ਤੇ ਕੁਲਦੀਪ ਸਿੰਘ ਦੇ ਘਰ, ਜਿਥੇ ਉਕਤ ਔਰਤ ਰਹਿੰਦੀ ਸੀ, ਮਹਿਲਾ ਪੁਲਸ ਕਰਮਚਾਰੀਆਂ ਸਮੇਤ ਜਾ ਕੇ ਛਾਪੇਮਾਰੀ ਕੀਤੀ ਤਾਂ ਉਥੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਉਕਤ ਔਰਤ ਨੂੰ ਪੁਲਸ ਨੇ ਆਪਣੀ ਹਿਰਾਸਤ 'ਚ ਲੈ ਲਿਆ।
ਪੰਜ ਭੈਣਾਂ ਦਾ ਇਕੋ-ਇਕ ਭਰਾ, ਖਾ ਗਈ ਚੰਦਰੀ ਗਰੀਬੀ
NEXT STORY