ਜਾਖੜ ਨੇ ਰਾਣਾ ਗੁਰਜੀਤ ਤੇ ਹੋਰ ਵਿਧਾਇਕਾਂ ਨਾਲ ਕੀਤੀ ਬੈਠਕ
ਜਲੰਧਰ-7 ਅਪ੍ਰੈਲ ਨੂੰ ਨਵਾਂਸ਼ਹਿਰ 'ਚ ਕਾਂਗਰਸ ਵਿਧਾਇਕ ਦਲ ਵਲੋਂ ਦਲਿਤ ਵਿਦਿਆਰਥੀਆਂ 'ਤੇ ਹੋਏ ਪੁਲਸ ਲਾਠੀਚਾਰਜ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਨਵਾਂਸ਼ਹਿਰ ਦੀ ਕਾਂਗਰਸੀ ਵਿਧਾਇਕਾ ਗੁਰਇਕਬਾਲ ਕੌਰ ਦੀ ਪਹਿਲ 'ਤੇ ਕੀਤੇ ਜਾ ਰਹੇ ਇਸ ਰੋਸ ਪ੍ਰਦਰਸ਼ਨ ਨੂੰ ਲੈ ਕੇ ਪ੍ਰੋਗਰਾਮ ਨੂੰ ਆਖਰੀ ਰੂਪ ਦਿੱਤਾ ਜਾ ਰਿਹਾ ਹੈ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਸੁਨੀਲ ਜਾਖੜ ਕਰਨਗੇ। ਪ੍ਰੋਗਰਾਮ ਦੀ ਰੂਪ-ਰੇਖਾ ਬਣਾਉਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕਾ ਗੁਰਇਕਬਾਲ ਕੌਰ, ਵਿਧਾਇਕ ਤਿਰਲੋਚਨ ਸਿੰਘ ਤੇ ਨਵਾਂਸ਼ਹਿਰ ਯੂਥ ਕਾਂਗਰਸ ਦੇ ਨੇਤਾ ਅੰਗਦ ਸਿੰਘ ਨੇ ਵਿਧਾਇਕ ਦਲ ਦੇ ਨੇਤਾ ਸੁਨੀਲ ਜਾਖੜ ਨਾਲ ਬੈਠਕ ਕੀਤੀ।
ਬੈਠਕ 'ਚ ਵਿਧਾਇਕਾ ਗੁਰਇਕਬਾਲ ਕੌਰ ਨੇ ਦੱਸਿਆ ਕਿ ਦਲਿਤ ਬੱਚਿਆਂ ਦੀ ਪੁਲਸ ਵਲੋਂ ਕੁੱਟਮਾਰ ਕਰਨ ਨਾਲ ਪੂਰੇ ਖੇਤਰ 'ਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ 'ਚ ਦਹਿਸ਼ਤ ਦਾ ਮਾਹੌਲ ਖਤਮ ਕਰਨ ਲਈ ਕਾਂਗਰਸ ਪਾਰਟੀ ਨੂੰ ਵੱਡੇ ਤੋਂ ਵੱਡੇ ਕਦਮ ਚੁੱਕਣ ਦੀ ਲੋੜ ਹੈ।
ਇਸੇ ਕੜੀ 'ਚ ਜਾਖੜ ਵਲੋਂ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ।
ਸੂਬੇ ਦੇ ਕਾਂਗਰਸੀ ਵਿਧਾਇਕਾਂ ਨੂੰ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਸੱਦਾ ਭੇਜਿਆ ਗਿਆ ਹੈ।
ਵਿਧਾਇਕਾ ਗੁਰਇਕਬਾਲ ਕੌਰ ਅਤੇ ਤਿਰਲੋਚਨ ਸਿੰਘ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ 'ਚ ਖੇਤਰ ਦੇ ਹਜ਼ਾਰਾਂ ਲੋਕ ਸ਼ਾਮਲ ਹੋਣਗੇ। ਇਸ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਕਾਂਗਰਸੀਆਂ ਨੇ ਬੈਠਕਾਂ ਸ਼ੁਰੂ ਕਰ ਦਿੱਤੀਆਂ ਹਨ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਇਸ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਚਰਚਾ ਕੀਤੀ ਗਈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਾਲ ਰੈਲੀ ਦੇ ਰੂਪ 'ਚ ਪ੍ਰਦਰਸ਼ਨ ਕਰਨ 'ਤੇ ਆਪਣੀ ਸਹਿਮਤੀ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀ ਅਕਾਲੀ ਸਰਕਾਰ ਵਲੋਂ ਬੇਰੋਜ਼ਗਾਰਾਂ 'ਤੇ ਜ਼ੁਲਮ ਕੀਤੇ ਜਾ ਰਹੇ ਹਨ। ਨਵਾਂਸ਼ਹਿਰ 'ਚ ਦਲਿਤ ਵਿਦਿਆਰਥੀ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਅਤੇ ਸਰਕਾਰ ਦੇ ਇਸ਼ਾਰਿਆਂ 'ਤੇ ਪੁਲਸ ਨੇ ਉਨ੍ਹਾਂ 'ਤੇ ਲਾਠੀਆਂ ਵਰ੍ਹਾਈਆਂ।
ਹੈਰਾਨੀਜਨਕ ! ਔਰਤ ਹੋ ਕੇ ਇੰਨਾ ਘਟੀਆ ਕਾਰਾ...
NEXT STORY