ਅੰਮ੍ਰਿਤਸਰ-ਅੰਮ੍ਰਿਤਸਰ ਦੇ ਬਿਜਲੀ ਵਿਭਾਗ ਦੇ ਡਿਪਟੀ ਚੀਫ ਇੰਜੀਨੀਅਰ ਦੀ ਹਸਪਤਾਲ 'ਚ ਮੌਤ ਹੋ ਗਈ। ਅਸਲ 'ਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਲੋਂ ਪ੍ਰਮੋਸ਼ਨ 'ਤੇ ਰੋਕ ਲਗਾਏ ਜਾਣ ਤੋਂ ਬਾਅਦ ਡਿਪਟੀ ਚੀਫ ਇੰਜੀਨੀਅਰ ਨੇ ਜ਼ਹਿਰੀਲੀ ਚੀਜ਼ ਖਾ ਲਈ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਬਲਬੀਰ ਸਿੰਘ ਨੂੰ ਈਮਾਨਦਾਰੀ ਦੀ ਸਜ਼ਾ ਮਿਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਦਾ ਸਰਕਾਰੀ ਸਿਸਟਮ ਹੀ ਇਸ ਕਦਰ ਭ੍ਰਿਸ਼ਟ ਹੋ ਚੁੱਕਾ ਹੈ ਕਿ ਈਮਾਨਦਾਰ ਮੁਲਾਜ਼ਮਾਂ ਦੀ ਕੋਈ ਸੁਣਵਾਈ ਹੀ ਨਹੀਂ ਹੋ ਰਹੀ। ਫਿਲਹਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸੀਨੀਅਰ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਪੰਜਾਬ ਪੁਲਸ ਦੀ ਬਹਾਦਰੀ ਦੇ ਹੋਣ ਲੱਗੇ ਚਰਚੇ ਜਦੋਂ 200 ਫੁੱਟ ਖੱਡ 'ਚ ਮਾਰੀਆਂ ਛਾਲਾਂ (ਵੀਡੀਓ)
NEXT STORY