ਕਪੂਰਥਲਾ-ਕਪੂਰਥਲਾ ਦੇ ਸਬਜ਼ੀ ਮੰਡੀ 'ਚ ਸੋਮਵਾਰ ਦੀ ਸਵੇਰ ਨੂੰ ਕਰੀਬ 6 ਦੁਕਾਨਾਂ ਅੱਗ ਦੀ ਲਪੇਟ 'ਚ ਆਉਣ ਨਾਲ ਸੜ ਕੇ ਸੁਆਹ ਹੋ ਗਈਆਂ। ਇਹ ਅੱਗ ਇੰਨੀ ਭਿਆਨਕ ਸੀ ਕਿ ਉਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਨੂੰ ਇਕ ਘੰਟੇ ਤੋਂ ਵੀ ਜ਼ਿਆਦਾ ਦਾ ਸਮਾਂ ਲੱਗਿਆ।
ਦੁਕਾਨਦਾਰ ਦੇ ਮੁਤਾਬਕ ਇਸ ਅੱਗ ਨਾਲ ਲੱਖਾਂ ਰੁਪਿਆਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਪੁੱਜੇ ਫਾਇਰ ਬ੍ਰਿਗੇਡ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਅੱਗ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਜ਼ਿਕਰਯੋਗ ਹੈ ਕਿ ਜੇਕਰ ਇਸ ਅੱਗ 'ਤੇ ਸਮਾਂ ਰਹਿੰਦੇ ਕਾਬੂ ਨਾ ਪਾਇਆ ਜਾਂਦਾ ਤਾਂ ਨਾਲ ਲੱਗਦੇ ਰਿਹਾਇਸ਼ੀ ਇਲਾਕਿਆਂ 'ਚ ਵੀ ਇਹ ਅੱਗ ਫੈਲ ਸਕਦੀ ਸੀ।
ਸੂਬਾ ਸਰਕਾਰ ਅਤੇ ਰੇਲ ਮੰਤਰਾਲਾ ਮਿਲ ਕੇ ਬਣਾਏਗਾ ਵੱਡੀ ਕੰਪਨੀ : ਪ੍ਰਭੂ (ਵੀਡੀਓ)
NEXT STORY