ਪਠਾਨਕੋਟ-ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਪਿੰਡ ਬੇਗੋਵਾਲ 'ਚ ਸੋਮਵਾਰ ਦੀ ਰਾਤ ਨੂੰ ਇਕ ਔਰਤ ਅਤੇ ਉਸ ਦੇ ਦੋ ਮਾਸੂਮ ਬੱਚਿਆਂ ਨੂੰ ਕਮਰੇ 'ਚ ਜ਼ਿੰਦਾ ਸਾੜ ਕੇ ਕੰਕਾਲ ਬਣਾ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਸ਼ੱਕ ਦੀ ਸੂਈ ਸਿੱਧਾ ਉਸ ਦੇ ਸਹੁਰਿਆਂ 'ਤੇ ਗਈ ਹੈ ਕਿਉਂਕਿ ਉਨ੍ਹਾਂ 'ਤੇ ਕੋਈ ਸ਼ੱਕ ਨਾ ਕਰ ਸਕੇ, ਇਸੇ ਲਈ ਉਨ੍ਹਾਂ ਨੇ ਇਸ ਕਤਲ ਨੂੰ ਹਾਦਸੇ ਦਾ ਰੂਪ ਦੇ ਕੇ ਕਮਰੇ ਨੂੰ ਅੱਗ ਲਗਾ ਦਿੱਤੀ।
ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਪਿਤਾ ਸੁਰਿੰਦਰ ਕੁਮਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਬੇਟੀ ਦੀ ਸਹੁਰਿਆਂ ਨੇ ਹੀ ਬੇਟੀ ਅਤੇ ਉਨ੍ਹਾਂ ਦੇ ਦੋਹਤਾ-ਦੋਹਤੀ ਨੂੰ ਜ਼ਿੰਦਾ ਸਾੜ ਕੇ ਮਾਰ ਦਿੱਤਾ। ਪਿਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਮ੍ਰਿਤਕਾ ਮੀਨੂ ਦੇ ਪਤੀ, ਸੱਸ ਅਤੇ ਚਾਰ ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਪਤੀ ਬੀਤੇ ਦਿਨ ਤੋਂ ਹੀ ਵਿਸ਼ਾਲ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਈ ਗਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਦੀ ਤੜਕੇ ਸਵੇਰੇ ਇਕ ਵਿਆਹੁਤਾ ਸਮੇਤ ਦੋ ਬੱਚਿਆਂ ਦੇ ਕਮਰੇ 'ਚ ਸੜਕੇ ਕੰਕਾਲ ਬਣ ਜਾਣ ਤੋਂ ਬਾਅਦ ਹਾਹਾਕਾਰ ਮਚ ਗਈ ਅਤੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਬਾਜਵਾ ਦਾ ਅਰਵਿੰਦ ਖੰਨਾ 'ਤੇ ਹਮਲਾ, ਕੀਤਾ ਵੱਡਾ ਖੁਲਾਸਾ (ਵੀਡੀਓ)
NEXT STORY