ਚੰਡੀਗੜ੍ਹ (ਵਿਵੇਕ)-ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਅਹੁਦੇ ਤੋਂ ਹਟਾਏ ਗਏ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਐੱਸ. ਜੀ. ਪੀ. ਸੀ. ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ 'ਤੇ ਪਿਛਲੀ ਸੁਣਵਾਈ ਦੌਰਾਨ ਬਲਵੰਤ ਸਿੰਘ ਤੋਂ ਹਾਈਕੋਰਟ ਨੇ ਉਨ੍ਹਾਂ ਦਾ ਨਿਯੁਕਤੀ ਪੱਤਰ ਮੰਗਿਆ ਸੀ।
ਬੁੱਧਵਾਰ ਨੂੰ ਬਲਵੰਤ ਸਿੰਘ ਨੰਦਗੜ੍ਹ ਵਲੋਂ ਨਿਯੁਕਤੀ ਪੱਤਰ ਹਾਈਕੋਰਟ 'ਚ ਦਾਖਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਹਾਈਕੋਰਟ ਨੇ ਐੱਸ. ਜੀ. ਪੀ. ਸੀ. ਨੂੰ ਨੋਟਿਸ ਜਾਰੀ ਕਰਦੇ ਹੋਏ 4 ਅਗਸਤ ਤੱਕ ਜਵਾਬ ਦੇਣ ਲਈ ਨਿਰਦੇਸ਼ ਦਿੱਤੇ ਹਨ।
ਸੁਖਬੀਰ ਪਿਤਾ ਨੂੰ ਪਹੁੰਚਾਏਗਾ ਤੂੜੀ ਵਾਲੇ ਕਮਰੇ 'ਚ : ਬਾਜਵਾ (ਵੀਡੀਓ)
NEXT STORY