ਲੁਧਿਆਣਾ (ਰਿਸ਼ੀ)- ਘਰੋਂ 10ਵੀਂ ਕਲਾਸ ਦਾ ਪੇਪਰ ਦੇਣ ਸਕੂਲ ਗਈ ਵਿਦਿਆਰਥਣ ਨੂੰ ਇਕ ਨੌਜਵਾਨ ਵਿਆਹ ਦੀ ਨੀਅਤ ਨਾਲ ਭਜਾ ਕੇ ਆਪਣੇ ਨਾਲ ਲੈ ਗਿਆ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਅਣਪਛਾਤੇ ਨੌਜਵਾਨ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮਨੋਹਰ ਨਗਰ ਦੇ ਰਹਿਣ ਵਾਲੇ ਰਜਿੰਦਰ ਕੁਮਾਰ ਦੇ ਬਿਆਨ 'ਤੇ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਉਸ ਨੇ ਦੱਸਿਆ ਕਿ ਉਸਦੀ 16 ਸਾਲਾ ਬੇਟੀ ਸੋਮਵਾਰ ਸਵੇਰੇ ਘਰ ਤੋਂ ਪੇਪਰ ਦੇਣ ਲਈ ਗਈ ਸੀ ਪਰ ਸ਼ਾਮ ਤੱਕ ਵਾਪਸ ਨਾ ਆਉਣ 'ਤੇ ਜਦੋਂ ਉਨ੍ਹਾਂ ਨੇ ਉਸਦੀ ਤਲਾਸ਼ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਕੋਈ ਅਣਪਛਾਤਾ ਨੌਜਵਾਨ ਉਸ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ, ਜਿਸ ਦੇ ਬਾਅਦ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਿਤੀ।
ਕਰੰਟ ਲੱਗਣ ਨੌਜਵਾਨ ਦੀ ਮੌਤ
NEXT STORY