ਸਾਹਨੇਵਾਲ/ਕੁਹਾੜਾ(ਜ. ਬ.)-ਬੀਤੇ ਦਿਨੀਂ ਕਥਿਤ ਸਬੰਧਾਂ ਦੇ ਚਲਦੇ ਇਕ ਭਤੀਜੇ ਵਲੋਂ ਆਪਣੀ ਚਾਚੀ ਨਾਲ ਮਿਲਕੇ ਆਪਣੇ ਚਾਚੇ ਦੀ ਕੀਤੀ ਗਈ ਕਥਿਤ ਹੱਤਿਆ ਦੇ ਮਾਮਲੇ 'ਚ ਥਾਣਾ ਸਾਹਨੇਵਾਲ ਪੁਲਸ ਨੇ ਦੋਵੇਂ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕੋਰਟ 'ਚ ਪੇਸ਼ ਕਰਨ ਉਪਰੰਤ ਉਨ੍ਹਾਂ ਦਾ ਇਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।
ਮਾਮਲੇ ਸਬੰਧੀ ਜਾਂਚ ਅਧਿਕਾਰੀ ਸਬ ਇੰਸਪੈਕਟਰ ਕਸ਼ਮੀਰਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਵੇਂ ਚਾਚੀ-ਭਤੀਜੇ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ ਉਨ੍ਹਾਂ ਵਲੋਂ ਵਾਰਦਾਤ ਲਈ ਵਰਤਿਆ ਗਿਆ ਹਥਿਆਰ ਵੀ ਪੁਲਸ ਨੇ ਬਰਾਮਦ ਕੀਤਾ ਹੈ। ਸਬ ਇੰਸਪੈਕਟਰ ਨੇ ਦੱਸਿਆ ਕਿ ਉਕਤ ਦੋਵੇਂ ਕਥਿਤ ਦੋਸ਼ੀਆਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ, ਜਿਸ 'ਚ ਉਨ੍ਹਾਂ ਨੇ ਮੰਨਿਆ ਹੈ ਕਿ ਉਨ੍ਹਾਂ ਦੇ ਆਪਸੀ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਨ੍ਹਾਂ ਸੀਤਾ ਰਾਮ ਨੂੰ ਰਸਤੇ 'ਚੋਂ ਹਟਾਉਣ ਲਈ ਉਸਦੀ ਕਥਿਤ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਕਥਿਤ ਦੋਸ਼ੀਆਂ ਤੋਂ ਹੋਰ ਗਹਿਰਾਈ ਨਾਲ ਪੁੱਛਗਿੱਛ ਕਰ ਰਹੀ ਹੈ।
ਫਿਲਮੀ ਅਦਾਕਾਰ ਧਰਮਿੰਦਰ ਨੇ ਆਪਣੀ ਜੱਦੀ ਜ਼ਮੀਨ ਰਿਸ਼ਤੇਦਾਰ ਨੂੰ ਤੋਹਫੇ 'ਚ ਦਿੱਤੀ
NEXT STORY