ਤਰਨਤਾਰਨ- ਫਿਰੋਜ਼ਪੁਰ ਨੈਸ਼ਨਲ ਹਾਈਵੇਅ ਦੇ ਨੇੜੇ ਪਿੰਡ ਗੰਡੀਵਿੰਡ 'ਚ ਬੁੱਧਵਾਰ ਦੇਰ ਰਾਤ ਨੂੰ ਇਕ ਪੈਟਰੋਲ ਪੰਪ 'ਤੇ ਲੁੱਟ-ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 4 ਮੋਟਰਸਾਈਕਲ ਸਵਾਰਾਂ ਨੇ ਪਹਿਲਾਂ ਪੈਟਰੋਲ ਪੰਪ ਵਾਲੇ ਨੂੰ ਤੇਲ ਪਾਉਣ ਲਈ ਕਿਹਾ ਅਤੇ ਜਦੋਂ ਪੰਪ ਕਰਮੀ ਤੇਲ ਪਾਉਣ ਲੱਗਾ ਤਾਂ ਉਸ 'ਤੇ ਹਮਲਾ ਕਰ ਦਿੱਤਾ।
ਮੋਟਰਸਾਈਕਲ 'ਤੇ ਸਵਾਰ ਚਾਰੋਂ ਵਿਅਕਤੀਆਂ ਦੀ ਕਰਤੂਤ ਪੈਟਰੋਲ ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਪੈਟਰੋਲ ਪੰਪ 'ਤੇ ਮੌਜੂਦ ਹੋਰ ਕਰਮੀਆਂ ਨੇ ਦੋ ਦੋਸ਼ੀਆਂ ਨੂੰ ਕਾਬੂ ਕਰ ਕੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਉੱਥੇ ਹੀ ਦੂਜੇ ਪਾਸੇ ਪੁਲਸ ਨੇ ਦੋ ਦੋਸ਼ੀਆਂ ਨੂੰ ਕਾਬੂ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਾਕੀ ਦੋ ਦੀ ਭਾਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋਂ-ਦਿਨ ਵਧਦੀਆਂ ਹੀ ਜਾ ਰਹੀ ਰਹੀਆਂ ਹਨ। ਜਿਸ ਦੇ ਚਲਦੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਸਾਫ ਨਜ਼ਰ ਆ ਰਹੀ ਹੈ।
ਜੇਕਰ ਤੁਸੀਂ ਹੋ ਚਿਕਨ ਖਾਣ ਦੇ ਸ਼ੋਕੀਨ ਤਾਂ ਥੋੜ੍ਹੇ ਹੋ ਜਾਵੋ ਸਾਵਧਾਨ
NEXT STORY