ਗੁਰਦਾਸਪੁਰ- ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਫੌਜੀ ਜਵਾਨਾਂ 'ਤੇ ਹਰ ਕਿਸੇ ਨੂੰ ਮਾਣ ਹੁੰਦਾ ਹੈ। ਸ਼ਹੀਦ ਹੋਏ ਪੁੱਤ ਨੂੰ ਮਾਂ ਵੀ ਸ਼ਰਧਾਂਜਲੀ ਦਿੰਦੀ ਹੈ ਅਤੇ ਕਹਿੰਦੀ ਹੈ ਕਿ ਮੇਰੇ ਪੁੱਤ ਨੇ ਦੇਸ਼ ਲਈ ਜਾਨ ਵਾਰ ਦਿੱਤੀ ਹੈ ਪਰ ਜੇਕਰ ਉਸ ਸ਼ਹੀਦ ਦੇ ਪਰਿਵਾਰ ਵਾਲਿਆਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਹੋਣ ਤਾਂ ਇਹ ਗੱਲ ਦੁੱਖ ਵਾਲੀ ਵੀ ਹੈ। ਕੁਝ ਅਜਿਹੇ ਹੀ ਦੌਰ 'ਚੋਂ ਲੰਘ ਰਿਹਾ ਹੈ, ਇਹ ਪਰਿਵਾਰ। ਗੁਰਦਾਸਪੁਰ ਦੇ ਪਿੰਡ ਕੋਹਲੀਆਂ ਵਾਸੀ ਰਿਟਾਇਰਡ ਸੂਬੇਦਾਰ ਬਲਵਾਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਗਿਆਨ ਸਿੰਘ ਸਲਾਰੀਆ 1998 'ਚ ਜੰਮੂ ਦੇ ਕੁਪਵਾੜਾ ਵਿਚ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਿਆ ਸੀ। ਉਨ੍ਹਾਂ ਦੇ ਪੁੱਤਰ ਦੀ ਬਹਾਦਰੀ ਨੂੰ ਦੇਖਦੇ ਹੋਏ ਉਸ ਸਮੇਂ ਦੇ ਰਾਸ਼ਟਰਪਤੀ ਕੇ. ਆਰ. ਨਾਰਾਇਣ ਨੇ ਉਸ ਨੂੰ ਮਰਨ ਉਪਰੰਤ ਸ਼ੌਰਿਆ ਚੱਕਰ ਨਾਲ ਸਨਮਾਨਤ ਕੀਤਾ ਸੀ।
ਸ਼ਹੀਦ ਦਾ ਪੂਰਾ ਪਰਿਵਾਰ ਵਾਅਦੇ ਪੂਰੇ ਨਾ ਹੋ ਸਕਣ ਤੋਂ ਨਾਰਾਜ਼ ਹੈ। ਇਸ ਲਈ ਸ਼ਹੀਦ ਗਿਆਨ ਸਿੰਘ ਸਲਾਰੀਆ ਦੇ ਪਰਿਵਾਰ ਨੇ ਪੁੱਤਰ ਨੂੰ ਮਿਲਿਆ ਸ਼ੌਰਿਆ ਚੱਕਰ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਪਰਿਵਾਰ ਇਸ ਗੱਲ ਤੋਂ ਨਾਰਾਜ਼ ਹੈ ਕਿ ਉਨ੍ਹਾਂ ਦੇ ਸ਼ਹੀਦ ਪੁੱਤ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਰਾਜਨੇਤਾਵਾਂ ਅਤੇ ਪ੍ਰਸ਼ਾਸਨਕ ਅਧਿਕਾਰੀਆਂ ਨੇ ਸ਼ਹੀਦ ਗਿਆਨ ਸਿੰਘ ਦੀ ਯਾਦ ਵਿਚ ਪਿੰਡ ਦੇ ਬਾਹਰ ਯਾਦਗਾਰੀ ਗੇਟ ਬਣਾਉਣ, ਸਕੂਲ ਦਾ ਨਾਂ ਸ਼ਹੀਦ ਦੇ ਨਾਂ 'ਤੇ ਰੱਖਣ ਅਤੇ ਸ਼ਹੀਦ ਦੇ ਛੋਟੇ ਭਰਾ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ 17 ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਵਲੋਂ ਕੀਤੇ ਗਏ ਇਕ ਵੀ ਐਲਾਨ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਸ਼ਹੀਦ ਦੇ ਮਾਂ-ਬਾਪ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨਾਲ ਜਿਸ ਤਰ੍ਹਾਂ ਦਾ ਵਤੀਰਾ ਕੀਤਾ ਹੈ, ਉਸ ਤੋਂ ਉਨ੍ਹਾਂ ਨੂੰ ਬਹੁਤ ਦੁਖ ਹੋਇਆ ਹੈ। ਇਸ ਲਈ ਉਨ੍ਹਾਂ ਨੇ ਸ਼ੌਰਿਆ ਚੱਕਰ ਵਾਪਸ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਛੋਟੇ ਪੁੱਤਰ ਨੂੰ ਨੌਕਰੀ ਦਿਵਾਉਣ ਲਈ ਉਹ ਕਈ ਸਾਲਾਂ ਤੋਂ ਸਰਕਾਰੀ ਦਫਤਰਾਂ ਦੇ ਧੱਕੇ ਖਾ ਰਹੇ ਹਨ ਪਰ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ।
ਇੰਨੇ ਜੋਗਾ ਤਾਂ ਹੈਗਾ ਕਿ ਆਜ਼ਾਦ ਉਮੀਦਵਾਰ ਨੂੰ ਜਿਤਾ ਦਿਆ: ਬੱਬੂ ਮਾਨ (ਵੀਡੀਓ)
NEXT STORY