ਧੂਰੀ- ਸ਼ਨੀਵਾਰ ਨੂੰ ਹੋਣ ਜਾ ਰਹੀ ਧੂਰੀ ਵਿਧਾਨ ਸਭਾ ਸੀਟ ਦੀ ਜਿਮਨੀ ਚੋਣ ਲਈ ਚੋਣ ਪ੍ਰਚਾਰ ਵੀਰਵਾਰ ਸ਼ਾਮ 5 ਵਜੇ ਖਤਮ ਹੋ ਗਿਆ। ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਮੀਦਵਾਰ ਘਰੋਂ-ਘਰੀ ਜਾ ਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕਰਨਗੇ। ਧੂਰੀ ਤੋਂ ਬਾਹਰ ਦੇ ਸਾਰੇ ਆਗੂਆਂ ਨੂੰ ਵਿਧਾਨ ਸਭਾ ਹਲਕਾ ਛੱਡਣ ਲਈ ਕਹਿ ਦਿੱਤਾ ਗਿਆ ਹੈ। ਇਸ ਸੀਟ 'ਤੇ ਹਾਲਾਂਕਿ ਕੁਲ 12 ਉਮੀਦਵਾਰ ਚੋਣ ਮੈਦਾਨ 'ਚ ਹਨ ਪਰ ਮੁੱਖ ਮੁਕਾਬਲਾ ਕਾਂਗਰਸ ਦੇ ਸਿਮਰ ਪ੍ਰਤਾਪ ਸਿੰਘ ਅਤੇ ਅਕਾਲੀ ਦਲ ਦੇ ਗੋਬਿੰਦ ਸਿੰਘ ਲੋਂਗੋਵਾਲ ਵਿਚਕਾਰ ਹੈ।
ਸੀ. ਪੀ. ਆਈ. ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਇਲਾਵਾ 7 ਆਜ਼ਾਦ ਉਮੀਦਵਾਰ ਵੀ ਇਨ੍ਹਾਂ ਚੋਣਾਂ ਵਿਚ ਆਪਣੀ ਕਿਸਮਤ ਅਜਮਾ ਰਹੇ ਹਨ। ਧੂਰੀ 'ਚ ਤਕਰੀਬਨ 1.50 ਲੱਖ ਵੋਟਰ ਹਨ। ਪਿਛਲੀਆਂ ਚੋਣਾਂ ਵਿਚ ਇਸ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਅਕਾਲੀ ਦਲ ਦੇ ਉਮੀਦਵਾਰ ਗੋਬਿੰਦ ਸਿੰਘ ਨੂੰ 12473 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਅਰਵਿੰਦ ਖੰਨਾ ਨੂੰ 51536 ਵੋਟਾਂ ਹਾਸਲ ਹੋਈਆਂ ਸਨ ਜਦੋਂ ਕਿ ਅਕਾਲੀ ਦਲ ਦੇ ਗੋਬਿੰਦ ਸਿੰਘ ਨੂੰ 39063 ਵੋਟਾਂ ਮਿਲੀਆਂ ਸਨ। ਇਸ ਵਾਰ ਦੀਆਂ ਜਿਮਨੀ ਚੋਣਾਂ ਦਾ ਨਤੀਜਾ 15 ਅਪ੍ਰੈਲ ਨੂੰ ਐਲਾਨਿਆ ਜਾਵੇਗਾ।
ਸੀਵਰੇਜ ਦਾ ਪਾਣੀ ਫੈਕਟਰੀਆਂ 'ਚ ਵੜਨ ਦਾ ਖਦਸ਼ਾ (ਦੇਖੋ ਤਸਵੀਰਾਂ)
NEXT STORY