ਅੰਮ੍ਰਿਤਸਰ- ਆਏ ਦਿਨ ਸੜਕ ਹਾਦਸੇ ਵਧਦੇ ਹੀ ਜਾ ਰਹੇ ਹਨ, ਜਿਸ ਕਾਰਨ ਕਈ ਜ਼ਿੰਦਗੀਆਂ ਮਿੰਟਾਂ 'ਚ ਹੀ ਮੌਤ ਦੇ ਖਾਗੋਸ਼ ਵਿਚ ਸਮਾ ਜਾਂਦੀਆਂ ਹਨ ਪਰ ਫਿਰ ਵੀ ਅਸੀਂ ਲਾਪ੍ਰਵਾਹੀ ਕਰਨ ਤੋਂ ਗੁਰੇਜ਼ ਨਹੀਂ ਕਰਦੇ। ਅੰਮ੍ਰਿਤਸਰ 'ਚ ਸੜਕ ਹਾਦਸੇ ਵਿਚ ਇਕ ਲੜਕੀ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪਿਆ। ਅੰਮ੍ਰਿਤਸਰ ਦੇ ਨੇੜੇ ਪੈਂਦੇ ਸੁਲਤਾਨਵਿੰਡ ਪਿੰਡ 'ਚ ਇਕ ਤੇਜ਼ ਰਫਤਾਰ ਟੈਂਕਰ ਨੇ ਇਕ ਆਟੋ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਆਟੋ 'ਚ ਸਵਾਰ ਇਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਦੇ ਚਲਦੇ ਪਿੰਡ ਦੇ ਲੋਕਾਂ ਨੇ ਪੁਲਸ ਵਿਰੁੱਧ ਰੋਸ ਪ੍ਰਦਰਸ਼ਨ ਕਰ ਕੇ ਸੜਕ 'ਤੇ ਜਾਮ ਲਾਇਆ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ 'ਚੋਂ ਭਾਰੀ ਵਾਹਨ ਨਿਕਲਣ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ। ਜ਼ਿਕਰਯੋਗ ਹੈ ਕਿ ਸੜਕ ਹਾਦਸੇ ਆਏ ਦਿਨ ਵਧਦੇ ਜਾ ਰਹੇ ਹਨ। ਤੇਜ਼ ਰਫਤਾਰ ਕਾਰਨ ਜਾਂ ਵਾਹਨ ਚਲਾਉਂਦੇ ਸਮੇਂ ਕਈ ਲਾਪ੍ਰਵਾਹੀਆਂ ਵਰਤਣ ਕਾਰਨ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ।
ਘਰ ਦੇ ਬਾਹਰੋਂ ਅਗਵਾ ਕੀਤੀ ਤਿੰਨ ਸਾਲ ਦੀ ਮਾਸੂਮ, ਉਹੀ ਹੋਇਆ ਜਿਹਦਾ ਡਰ ਸੀ
NEXT STORY