ਰਬਾਤ- ਮੋਰੱਕੋ 'ਚ ਸ਼ੁੱਕਰਵਾਰ ਨੂੰ ਇਕ ਟਰੱਕ ਨਾਲ ਹੋਈ ਜ਼ਬਰਦਸਤ ਟੱਕਰ ਤੋਂ ਬਾਅਦ ਇਕ ਯਾਤਰੀ ਬੱਸ ਅੱਗ ਦੇ ਭਾਂਬੜ 'ਚ ਤਬਦੀਲ ਹੋ ਗਈ। ਇਸ ਦੁਰਘਟਨਾ 'ਚ ਘੱਟੋ-ਘੱਟ 31 ਲੋਕ ਮਾਰੇ ਗਏ ਅਤੇ 9 ਗੰਭੀਰ ਤੌਰ 'ਤੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਇਹ ਦੁਰਘਟਨਾ ਲਾਯੌਨੇ ਸ਼ਹਿਰ ਤੋਂ ਤਕਰੀਬਨ 40 ਕਿਲੋਮੀਟਰ ਦੂਰ ਘਟੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ ਅਤੇ ਘਟਨਾ ਦੀ ਜਾਂਚ ਕਰ ਰਹੇ ਹਨ।
ਅਮਰੀਕਾ ਦੇ 3 ਰਾਜਾਂ 'ਚ ਤੂਫਾਨ ਨੇ ਮਚਾਇਆ ਕਹਿਰ
NEXT STORY