ਬਟਾਲਾ (ਸੈਂਡੀ)- ਥਾਣਾ ਧਾਰੀਵਾਲ ਦੀ ਪੁਲਸ ਵਲੋਂ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ.ਮਲਕੀਤ ਸਿੰਘ ਰੰਧਾਵਾ ਨੇ ਪੁਲਸ ਪਾਰਟੀ ਸਮੇਤ ਕਲਿਆਣਪੁਰ ਮੋੜ ਜੀ.ਟੀ.ਰੋਡ 'ਤੇ ਵਾਹਨਾਂ ਆਦਿ ਦੀ ਚੈਕਿੰਗ ਕਰਨ ਲਈ ਨਾਕਾ ਲਗਾਇਆ ਹੋਇਆ ਸੀ ਕਿ ਸ਼ੱਕ ਦੇ ਆਧਾਰ 'ਤੇ ਜਦ ਇਕ ਨੌਜਵਾਨ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 120 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।
ਨੌਜਵਾਨ ਨੇ ਪੁੱਛਗਿਛ ਦੌਰਾਨ ਆਪਣੀ ਪਛਾਣ ਰੋਕਾ ਪੁੱਤਰ ਡੇਵਿਡ ਵਾਸੀ ਡਡਵਾਂ ਵਜੋਂ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਰੋਕਾ ਮਸੀਹ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ।
OMG : ਪ੍ਰਧਾਨ ਮੰਤਰੀ ਮੋਦੀ ਤੇ ਬਾਦਲ ਬਾਰੇ ਇਹ ਕੀ ਬੋਲ ਗਏ 'ਆਪ' ਦੇ ਆਗੂ! (ਵੀਡੀਓ)
NEXT STORY