ਅੰਮ੍ਰਿਤਸਰ : ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਤੀਜਾ ਗੁਰਮਤਿ ਸਮਾਗਮ ਪਿੰਡ ਰਾਮਪੁਰ ਦੀ ਸਮੂਹ ਸੰਗਤ ਵਲੋਂ ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਅਤੇ ਬਾਬਾ ਨੌਨਿਹਾਲ ਸਿੰਘ ਚੀਚੇ ਵਾਲਿਆਂ ਦੇ ਸਹਿਯੋਗ ਸਦਕਾ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਨੇ 190 ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਇਆ। ਇਸ ਮੌਕੇ ਸੁੰਦਰ ਦਸਤਾਰ ਸਜਾਉਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਸ਼ਹੀਦ ਬਾਬਾ ਨੌਧ ਸਿੰਘ ਗੱਤਕਾ ਟੀਮ ਨੇ ਗੱਤਕੇ ਦੇ ਜੌਹਰ ਦਿਖਾਏ। ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ, ਸਰਪ੍ਰਸਤ ਡਾ. ਤਸਵੀਰ ਸਿੰਘ ਲਾਹੌਰੀਆ ਤੇ ਬਾਬਾ ਨੌਨਿਹਾਲ ਸਿੰਘ ਵਲੋਂ ਨੌਜਵਾਨਾਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ।
ਸ਼ਾਮ ਨੂੰ ਰਹਿਰਾਸ ਸਾਹਿਬ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਕੀਰਤਨੀ ਜਥਿਆਂ ਤੇ ਕਥਾ ਵਾਚਕਾਂ ਨੇ ਸੰਗਤ ਨੂੰ ਗੁਰੂ ਜੱਸ ਨਾਲ ਨਿਹਾਲ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਗ੍ਰੰਥੀ ਮਲਕੀਤ ਸਿੰਘ ਵਲੋਂ ਨਿਭਾਈ ਗਈ। ਗ੍ਰੰਥੀ ਜਸਬੀਰ ਸਿੰਘ, ਕਿਰਪਾਲ ਸਿੰਘ, ਬਾਬਾ ਸਰਬਜੀਤ ਸਿੰਘ, ਜਸਵੰਤ ਸਿੰਘ, ਅਮਰ ਟੈਂਟ ਵਾਲੇ, ਮੁਖਤਾਰ ਸਿੰਘ ਗੁਮਾਨਪੁਰੀ ਅਤੇ ਨਿਸ਼ਾਨ ਸਿੰਘ ਆਦਿ ਇਸ ਮੌਕੇ 'ਤੇ ਹਾਜ਼ਰ ਸਨ।
ਨਸ਼ੀਲੇ ਪਦਾਰਥ ਦਾ ਧੰਦੇਬਾਜ਼ ਆਇਆ ਪੁਲਸ ਅੜਿੱਕੇ
NEXT STORY