ਜਲੰਧਰ : ਸਿਟੀ ਗਰੁੱਪ ਆਫ ਇੰਸਟੀਟਿਊਸ਼ਨ ਵਲੋਂ ਡਿਪਾਰਟਮੈਂਟ ਆਫ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟ੍ਰੇਨਿੰਗ ਦੇ ਸਹਿਯੋਗ ਨਾਲ ਨੌਕਰੀ ਮੇਲੇ ਦਾ ਆਯੋਜਨ ਸ਼ਾਹਪੁਰ ਕੈਂਪਸ ਵਿਖੇ ਸ਼ਨੀਵਾਰ ਨੂੰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਪਾਲੀਟੈਕਨਿਕ ਕਾਲਜਾਂ ਦੇ ਵਿਦਿਆਰਥੀ ਰੋਜ਼ਗਾਰ ਦੇ ਸਾਧਨ ਵਜੋਂ 800 ਜਾਬ ਵੈਕੰਸੀਆਂ ਵਿਚ ਆਪਣੀ ਥਾਂ ਬਣਾਉਣ ਲਈ ਸ਼ਾਮਲ ਹੋਏ।
ਇਸ ਪ੍ਰੋਗਰਾਮ 'ਚ ਵੱਖ-ਵੱਖ ਖੇਤਰਾਂ ਨੂੰ ਸੰਬੰਧਿਤ 53 ਮਸ਼ਹੂਰ ਕੰਪਨਿਆਂ ਸ਼ਾਮਿਲ ਹੋਈਆਂ। ਨਾਲ ਹੀ ਪੰਜਾਬ ਦੇ 3੦ ਪਾਲੀਟੈਕਨਿਕ ਕਾਲਜਾਂ ਤੋਂ 2000 ਵਿਦਿਆਰਥੀਆਂ ਸ਼ਾਮਿਲ ਹੋਏ। ਇਸ ਨੌਕਰੀ ਮੇਲੇ ਦਾ ਉਦਘਾਟਨ ਵਿਕਟਰ ਟੂਲਜ਼ ਦੇ ਡਾਇਰੈਕਟਰ ਸ਼੍ਰੀ ਅਸ਼ਵਨੀ ਕੁਮਾਰ, ਸਿਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ ਅਤੇ ਗਰੁੱਪ ਡਾਇਰੈਕਟਰ ਡਾ. ਮਨੋਜ ਕੁਮਾਰ ਨੇ ਕੀਤਾ।
ਸਿਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਸ਼ਹੂਰ ਕੰਪਨੀਆਂ ਨੇ ਸਿਟੀ ਗਰੁੱਪ ਦੇ ਜਾਬ ਮੇਲੇ ਵਿਚ ਹਿੱਸਾ ਲਿਆ ਜੋ ਕਿ ਸਾਡੀ ਅਕਾਦਮਿਕ ਸੰਸਥਾ ਦੇ ਲਈ ਸਨਮਾਨ ਦੀ ਗੱਲ ਹੈ।
ਪੁਲਸ ਵਿਭਾਗ 'ਚ ਇਮਾਨਦਾਰੀ ਅਜੇ ਵੀ ਜ਼ਿੰਦਾ ਹੈ, ਸੁਣੋਗੇ ਤਾਂ ਹੈਰਾਨ ਰਹਿ ਜਾਓਗੇ
NEXT STORY