ਚੰਡੀਗੜ੍ਹ : ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਜ਼ਦੀਕ ਦੜਵਾ ਪਿੰਡ ਦੇ ਜੰਗਲ 'ਚ ਇਕ ਬੱਚੀ ਦੀ ਨਗਨ ਹਾਲਤ 'ਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪਹਿਲਾਂ ਬੱਚੀ ਨੂੰ ਅਗਵਾ ਕੀਤਾ ਗਿਆ ਅਤੇ ਫਿਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਇੰਡਸਟਰੀਅਲ ਏਰੀਆ ਫੇਸ 1 ਦੇ ਜੰਗਲ 'ਚ ਚਾਰ ਸਾਲ ਦੀ ਬੱਚੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਤਣਾਅ ਫੈਲ ਗਿਆ। ਬੱਚੀ ਦੀ ਕਪੜਿਆਂ ਤੋਂ ਬਿਨਾਂ ਮਿਲੀ ਲਾਸ਼ ਨੂੰ ਦੇਖਦਿਆਂ ਹੀ ਲੱਗਦਾ ਸੀ ਕਿ ਬੱਚੀ ਨੂੰ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਵਾਲਿਆਂ ਨੇ ਪੁਲਸ ਦੀ ਕਾਰਵਾਈ 'ਤੇ ਸਵਾਲੀਆ ਨਿਸ਼ਾਨ ਚੁੱਕਦੇ ਹੋਏ ਵਿਰੋਧ ਪ੍ਰਦਰਸ਼ਨ। ਦੇਖਦੇ ਹੀ ਦੇਖਦੇ ਪੂਰਾ ਇਲਾਕੇ ਪੁਲਸ ਛਾਉਣੀ 'ਚ ਤਬਦੀਲ ਹੋ ਗਿਆ।
ਬੱਚੀ ਦੇ ਪਰਿਵਾਰ ਵਾਲਿਆਂ ਦੱਸਿਆ ਕਿ ਬੱਚੀ ਰਾਤ 9 ਵਜੇ ਲਾਪਤਾ ਹੋਈ ਸੀ ਜਿਸ ਦੀ ਸ਼ਿਕਾਇਤ ਪੁਲਸ 'ਚ ਵੀ ਕੀਤੀ ਗਈ ਅਤੇ ਪੁਲਸ ਨੂੰ ਜੰਗਲ 'ਚ ਸਰਚ ਮੁਹਿੰਮ ਚਲਾਉਣ ਲਈ ਕਿਹਾ ਗਿਆ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਵਾਰਦਾਤ ਦਾ ਪਤਾ ਉਦੋਂ ਲੱਗਾ ਜਦੋਂ ਜੰਗਲ 'ਚ ਕਿਸੇ ਨੇ ਬੱਚੀ ਦੀ ਨਗਨ ਹਾਲਤ 'ਚ ਲਾਸ਼ ਪਈ ਦੇਖੀ ਅਤੇ ਪਰਿਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ ਸੂਚਨਾ ਦੇ ਵੀ ਦੋ ਘੰਟੇ ਬਾਅਦ ਪੁਲਸ ਪਹੁੰਚੀ ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਨਾਲ ਇਸ ਦਾ ਜਮ ਕੇ ਵਿਰੋਧ ਕੀਤਾ ਅਤੇ ਪਥਰਾਅ ਵੀ ਕੀਤਾ।
ਮਾਹੌਲ ਵਿਗੜਦਾ ਦੇਖ ਪੂਰੇ ਇਲਾਕੇ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ। ਭੀੜ ਨੂੰ ਕਾਬੂ ਕਰਨ ਲਈ ਲਗਭਗ 500 ਪੁਲਸ ਕਰਮਚਾਰੀਆਂ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ।
ਸਖ਼ਤ ਸੁਰੱਖਿਆ ਪ੍ਰਬੰਧਾਂ ਦੌਰਾਨ ਧੂਰੀ 'ਚ ਹੋਈ ਰਿਕਾਰਡ ਤੋੜ ਵੋਟਿੰਗ
NEXT STORY