ਕਵੇਟਾ(ਯੂ. ਐੱਨ. ਆਈ.)—ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਤੁਰਬਾਤ ਜ਼ਿਲੇ ਵਿਚ ਅੱਜ ਸਵੇਰੇ ਅੱਤਵਾਦੀਆਂ ਨੇ 20 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਹਮਲੇ ਵਿਚ 3 ਹੋਰ ਮਜ਼ਦੂਰ ਜ਼ਖਮੀ ਹੋ ਗਏ। ਇਹ ਜਾਣਕਾਰੀ ਦਿੰਦਿਆਂ ਤੁਰਬਾਤ ਦੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਨੇ ਗੋਗਦਾਨ ਇਲਾਕੇ ਵਿਚ ਮਜ਼ਦੂਰਾਂ 'ਤੇ ਉਸ ਵੇਲੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਦੋਂ ਉਹ ਸੁੱਤੇ ਪਏ ਸਨ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ੱਕ ਕੀਤਾ ਜਾ ਰਿਹਾ ਹੈ ਕਿ ਇਹ ਹਮਲਾ ਪਹਿਲਾਂ ਤੋਂ ਹੀ ਟੀਚਾ ਬਣਾ ਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮਜ਼ਦੂਰ ਸਿੰਧ ਦੇ ਰਹਿਣ ਵਾਲੇ ਸਨ ਅਤੇ ਇਥੇ ਉਸਾਰੀ ਅਧੀਨ ਇਕ ਪੁਲ 'ਤੇ ਕੰਮ ਕਰ ਰਹੇ ਸਨ। ਬੁਲਾਰੇ ਅਨੁਸਾਰ ਅੱਤਵਾਦੀ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਲੱਗਭਗ ਰਾਤ ਪੌਣੇ 2 ਵਜੇ ਮਜ਼ਦੂਰਾਂ ਨੂੰ ਗੋਲੀਆਂ ਮਾਰੀਆਂ।
ਪਾਕਿ ਨੇ ਲਖਵੀ ਦੀ ਰਿਹਾਈ ਲਈ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ
NEXT STORY