ਵੈਨਕੂਵਰ— ਕੈਨੇਡਾ ਵਿਚ ਭਾਰਤੀ ਖਾਸ ਤੌਰ 'ਤੇ ਪੰਜਾਬੀ ਲੱਖਾਂ ਦੀ ਗਿਣਤੀ ਵਿਚ ਮੌਜੂਦ ਹਨ। ਇਸ ਲਈ ਉੱਥੇ ਪੰਜਾਬੀਆਂ ਦੇ ਤਿਉਹਾਰ ਵੀ ਬੜੇ ਪਿਆਰ ਅਤੇ ਸ਼ਰਧਾ ਨਾਲ ਮਨਾਏ ਜਾਂਦੇ ਹਨ। ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਚ ਹਰ ਸਾਲ ਵਾਂਗ ਵਿਸਾਖੀ ਦੇ ਤਿਉਹਾਰ ਦੀਆਂ ਰੌਣਕਾਂ ਲੱਗੀਆਂ। ਪੰਜਾਬੀਆਂ ਨੇ ਸ਼ਹਿਰ ਵਿਚ ਝਾਕੀਆਂ ਕੱਢ ਕੇ ਸਮਾਂ ਬੰਨ੍ਹਿਆ ਤੇ ਲੋਕਾਂ ਨੂੰ ਸਿੱਖੀ ਦੇ ਇਤਿਹਾਸ ਨਾਲ ਜਾਣੂੰ ਕਰਵਾਇਆ ਗਿਆ। ਇਸ ਮੌਕੇ ਵੈਨਕੂਵਰ ਦੀਆਂ ਸੜਕਾਂ 'ਤੇ ਪੰਜਾਬੀਆਂ ਦਾ ਹੜ੍ਹ ਆ ਗਿਆ। ਤਸਵੀਰਾਂ ਵਿਚ ਤੁਸੀਂ ਵੀ ਦੇਖੋ ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਚ ਵਿਸਾਖੀ ਦੀਆਂ ਰੌਣਕਾਂ।
ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਵੀ ਸੰਦੇਸ਼ ਜਾਰੀ ਕਰਕੇ ਪੰਜਾਬੀਆਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤ ਵਿਚ ਵਿਸਾਖੀ ਦੇ ਤਿਉਹਾਰ ਨੂੰ ਵਾਢੀ ਦੇ ਤਿਉਹਾਰ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਕੈਨੇਡੀਅਨ ਸਿੱਖਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕੈਨੇਡਾ ਦੀ ਖੁਸ਼ਹਾਲੀ ਵਿਚ ਸਿੱਖਾਂ ਦੀ ਅਹਿਮ ਭੂਮਿਕਾ ਹੈ।
ਬੱਚੀ ਦੀ ਗਰੀਬੀ ਦਾ ਮਜ਼ਾਕ ਉਡਾਇਆ, ਤਾਂ ਰੱਬ ਨੇ ਲੱਖਾਂ ਵਿਚ ਖਿਡਾਇਆ (ਦੇਖੋ ਤਸਵੀਰਾਂ)
NEXT STORY