ਪੈਰਿਸ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪੈਰਿਸ ਵਿਚ ਭਾਰਤੀਆਂ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਰਾਸ਼ਟਰ ਸੰਘ ਦੀ ਸੁਰੱਖਿਆ ਪ੍ਰੀਸ਼ਦ ਵਿਚ ਸਥਾਈ ਮੈਂਬਰਸ਼ਿਪ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸੰਯੁਕਤ ਰਾਸ਼ਟਰ ਦੀਆਂ ਸ਼ਾਂਤੀ ਮੁਹਿੰਮਾਂ ਲਈ ਜ਼ਿਆਦਾ ਤੋਂ ਜ਼ਿਆਦਾ ਫੌਜੀ ਭੇਜਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਗਾਂਧੀ ਅਤੇ ਮਹਾਤਮਾ ਬੁੱਧ ਵਰਗੇ ਸ਼ਾਂਤੀ ਦੇ ਪੁੰਜ ਲੋਕਾਂ ਦਾ ਦੇਸ਼ ਹੈ ਅਤੇ ਇਸ ਦੇਸ਼ ਨੂੰ ਨੂੰ ਸੰਯੁਕਤ ਰਾਸ਼ਟਰ ਵਿਚ ਸਥਾਈ ਮੈਂਬਰਸ਼ਿਪ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਹੱਕ ਮੰਗ ਰਹੇ ਹਾਂ। ਮੋਦੀ ਨੇ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਹੱਕ ਦਿਵਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਦਿਨ ਬੀਤ ਗਏ ਜਦੋਂ ਭਾਰਤ ਨੂੰ ਹੱਥ ਫੈਲਾਉਣੇ ਪੈਂਦੇ ਸਨ। ਹੁਣ ਅਸੀਂ ਆਪਣਾ ਅਧਿਕਾਰ ਮੰਗ ਰਹੇ ਹਨ।
ਪ੍ਰਦਾਨ ਮੰਤਰੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਜਦੋਂ ਆਪਣੀ 70ਵੀਂ ਵਰ੍ਹੇਗੰਢ ਮਨਾਏ ਤਾਂ ਇਸ ਗੱਲ 'ਤੇ ਵਿਚਾਰ ਕਰੇ।
ਕੈਨੇਡਾ ਦੇ ਵੈਨਕੂਵਰ 'ਚ ਲੱਗੀਆਂ ਵਿਸਾਖੀ ਦੀਆਂ ਰੌਣਕਾਂ, ਦੇਖੋ ਸ਼ਾਨਦਾਰ ਤਸਵੀਰਾਂ
NEXT STORY