ਲਾਹੌਰ— ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਤਿਹਾਸਕ ਗੁਰਦੁਆਰਾ ਪੰਜਾ ਸਾਹਿਬ ਵਿਚ ਵਿਸਾਖੀ ਦਾ ਤਿਓਹਾਰ ਮਨਾਉਣ ਲਈ ਭਾਰਤ ਵਿਚੋਂ 1700 ਤੋਂ ਵੱਧ ਸਿੱਖ ਸ਼ਨੀਵਾਰ ਇਥੇ ਪਹੁੰਚ ਗਏ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਸਮਿਤੀਆਂ ਦੇ ਅਧਿਕਾਰੀਆਂ ਨੇ ਸਿੱਖ ਸ਼ਰਧਾਲੂਆਂ ਦੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਤੋਂ ਪਹਿਲਾਂ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਸ. ਅਮਰੀਕ ਸਿੰਘ ਵਿਛੋਆ ਤੇ ਸਹਾਇਕ ਪਾਰਟੀ ਲੀਡਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ 'ਚ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਫੁੱਲਾਂ ਦੇ ਸਿਹਰੇ ਤੇ ਸਿਰੋਪਾਓ ਪਾ ਕੇ ਸ. ਦਲਮੇਘ ਸਿੰਘ, ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਜੈਕਾਰਿਆਂ ਦੀ ਗੂੰਜ ਨਾਲ ਜਥੇ ਨੂੰ ਰਵਾਨਾ ਕੀਤਾ।
ਜਿਹੜਾ ਹਿਟਲਰ ਕਿਸੇ ਅੱਗੇ ਨਹੀਂ ਝੁਕਦਾ ਸੀ, ਉਹ ਸੁਭਾਸ਼ ਚੰਦਰ ਬੋਸ ਅੱਗੇ ਝੁਕ ਗਿਆ ਸੀ (ਦੇਖੋ ਤਸਵੀਰਾਂ)
NEXT STORY