ਹੁਸ਼ਿਆਰਪੁਰ : ਬੀਤੇ ਦਿਨੀਂ ਹੁਸ਼ਿਆਰਪੁਰ ਦੇ ਕਸਬਾ ਗੜ੍ਹਸ਼ੰਕਰ ਨੇੜੇ ਇਕ ਨਿੱਜੀ ਬਸ ਦੇ ਦਰੱਖਤ ਨਾਲ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਬੱਸ ਇੰਨੀ ਜ਼ੋਰ ਦੀ ਦਰੱਖਤ ਨਾਲ ਟਕਰਾਈ ਕਿ ਬੱਸ ਦੇ ਪਰਖੱਚੇ ਹੀ ਉੱਡ ਗਏ। ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 35 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਗੜ੍ਹਸ਼ੰਕਰ ਲਿਆਂਦਾ ਗਿਆ।
ਹਾਦਸਾਗ੍ਰਸਤ ਬੱਸ ਦਾ ਇੰਨਾ ਬੁਰਾ ਹਾਲ ਸੀ ਕਿ ਜਿਸ ਨੇ ਦੇਖਿਆ ਇਕ ਵਾਰ ਤਾਂ ਕੰਬ ਹੀ ਗਿਆ। ਇਸ ਹਾਦਸੇ ਬਾਰੇ ਜਦੋਂ ਯਾਤਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਹਾਦਸਾ ਕਿਵੇਂ ਹੋਇਆ ਉਨ੍ਹਾਂ ਨੂੰ ਕੁਝ ਨਹੀਂ ਪਤਾ। ਮੁਢਲੀ ਜਾਂਚ ਵਿਚ ਇਹ ਹਾਦਸਾ ਤੇਜ਼ ਰਫਤਾਰ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਬਾਕੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਲੱਗੇਗਾ।
ਫੇਸਬੁੱਕ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁਝ!
NEXT STORY