ਆਕਲੈਂਡ (ਜੁਗਰਾਜ ਸਿੰਘ ਮਾਨ)-316ਵਾਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਨਿਊਜ਼ੀਲੈਂਡ 'ਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਕਰਵਾਏ ਗਏ ਸਮਾਰੋਹ ਵਿਚ ਗੁਰਬਾਣੀ ਕੀਰਤਨ ਤੋਂ ਇਲਾਵਾ ਅੰਮ੍ਰਿਤ ਸੰਚਾਰ ਦੌਰਾਨ 25 ਪ੍ਰਾਣੀ ਗੁਰੂ ਵਾਲੇ ਬਣੇ।
ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ, ਜਿਸ ਤੋਂ ਬਾਅਦ ਰਾਗੀ ਭਾਈ ਹਰਜੀਤਪਾਲ ਸਿੰਘ ਨੇ ਗੁਰਬਾਣੀ ਦਾ ਮਨੋਹਰ ਤੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਪੰਥ ਪ੍ਰਸਿੱਧ ਕਥਾਵਾਚਕ ਭਾਈ ਰਣਜੋਧ ਸਿੰਘ, ਜਿਹੜੇ ਪਿਛਲੇ ਦਿਨਾਂ ਤੋਂ ਧਰਮ ਪ੍ਰਚਾਰ ਲਈ ਨਿਊਜ਼ੀਲੈਂਡ ਪਹੁੰਚੇ ਹੋਏ ਹਨ, ਨੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸਿੱਖ ਧਰਮ 'ਚ ਮਹੱਤਵ ਅਤੇ ਇਤਿਹਾਸ 'ਤੇ ਭਾਵਪੂਰਤ ਚਾਨਣਾ ਪਾਇਆ। ਅਖ਼ੀਰ ਵਿਚ ਸੁਪਰੀਮ ਸਿੱਖ ਸੁਸਾਇਟੀ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਖ਼ਾਲਸਾ ਸਾਜਨਾ ਦਿਵਸ ਦੀਆਂ ਸਮੁੱਚੀ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ ਗਈਆਂ।
ਫਰਾਂਸ ਦੀ ਸਫਲ ਯਾਤਰਾ ਤੋਂ ਬਾਅਦ ਮੋਦੀ ਜਰਮਨੀ ਲਈ ਰਵਾਨਾ
NEXT STORY